ਸੁਲਤਾਨਪੁਰ ਲੋਧੀ 'ਚ ਤੇਜ਼ ਰਫਤਾਰ ਕਾਰ ਨੇ ਦਰੜੇ ਸਕੇ ਭਰਾ, ਖਤਰਨਾਕ ਹਾਦਸਾ ਸੀਸੀਟੀਵੀ 'ਚ ਕੈਦ, ਭਰਾਵਾਂ ਦੀ ਹਾਲਤ ਗੰਭੀਰ - ਸੀਸੀਟੀਵੀ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/17-01-2024/640-480-20530141-712-20530141-1705487824926.jpg)
![ETV Bharat Punjabi Team](https://etvbharatimages.akamaized.net/etvbharat/prod-images/authors/punjabi-1716535584.jpeg)
Published : Jan 17, 2024, 4:11 PM IST
ਸੁਲਤਾਨਪੁਰ ਲੋਧੀ ਵਿੱਚ ਬੌਬੀ ਬੇਕਰੀ ਕੋਲ ਤੇਜ਼ ਰਫਤਾਰ ਦਾ ਕਹਿਰ ਵੇਖਣ ਨੂੰ ਮਿਲਿਆ ਹੈ। ਦਰਅਸਲ ਇੱਕ ਅਣਪਛਾਤੀ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ, ਜਿਸ ਦੀ ਸੀਸੀਟੀਵੀ ਵੀਡੀਓ ਵੀ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਰਾਤ 9 ਵਜੇ ਦੇ ਕਰੀਬ ਇੱਕ ਤੇਜ਼ ਰਫਤਾਰ ਗੱਡੀ ਵੱਲੋਂ ਸੜਕ ਕਿਨਾਰੇ ਆਪਣੀ ਐਕਟੀਵਾ ਉੱਤੇ ਖੜ੍ਹੇ ਦੋ ਸਕੇ ਭਰਾਵਾਂ ਨੂੰ ਟੱਕਰ ਮਾਰ ਦਿੱਤੀ ਗਈ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਭਰਾ ਹਵਾ ਵਿੱਚ ਉੱਡਦੇ ਹੋਏ ਦੂਰ ਜਾ ਡਿੱਗੇ। ਜਿਸ ਤੋਂ ਬਾਅਦ ਰਾਹਗੀਰਾਂ ਵੱਲੋਂ ਜ਼ਖਮੀ ਅਮਰਪ੍ਰੀਤ ਸਿੰਘ ਅਤੇ ਰਮਨਦੀਪ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਮੁੱਹਲਾ ਦੀਵਾਨਾ ਸੁਲਤਾਨਪੁਰ ਲੋਧੀ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਨੇ ਉਹਨਾਂ ਦੀ ਹਾਲਤ ਗੰਭੀਰ ਦੇਖਦੇ ਹੋਏ ਜਲੰਧਰ ਦੇ ਨਿੱਜੀ ਹਸਪਤਾਲ ਲਈ ਰੈਫਰ ਕਰ ਦਿੱਤਾ। ਦੂਜੇ ਪਾਸੇ ਥਾਣਾ ਸੁਲਤਾਨਪੁਰ ਲੋਧੀ ਦੇ ਮੁਖੀ ਲਖਵਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮੁਲਜ਼ਮ ਕਾਰ ਚਾਲਕ ਨੂੰ ਬਖਸ਼ਿਆ ਨਹੀਂ ਜਾਵੇਗਾ। ਉਸ ਉੱਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।।