ਅੰਮ੍ਰਿਤਸਰ 'ਚ ਨੌਜਵਾਨ 'ਤੇ ਬੇਰਹਿਮੀ ਨਾਲ ਹਮਲਾ, CCTV ਵੀਡੀਓ ਆਈ ਸਾਹਮਣੇ - Amritsar
🎬 Watch Now: Feature Video
Published : Jan 6, 2024, 7:48 AM IST
ਅੰਮ੍ਰਿਤਸਰ ਦੇ ਪੌਸ਼ ਇਲਾਕੇ ਵਿੱਚ ਇੱਕ ਨੌਜਵਾਨ 'ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਨੌਜਵਾਨ ਜਿੰਮ ਜਾ ਰਿਹਾ ਸੀ। ਜਿਵੇਂ ਹੀ ਉਹ ਜਿੰਮ ਦੀਆਂ ਪੌੜੀਆਂ ਚੜ੍ਹਿਆ ਤਾਂ 4 ਅਣਪਛਾਤੇ ਨੌਜਵਾਨਾਂ ਨੇ ਉਸ 'ਤੇ ਹਮਲਾ ਕਰ ਦਿੱਤਾ। ਇਸ ਮਾਮਲੇ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਜਿਸ 'ਚ ਦੇਖਿਆ ਜਾ ਰਿਹਾ ਹੈ ਕਿ ਹਮਲਾਵਰ ਉੱਥੇ ਕਰੀਬ ਅੱਧਾ ਘੰਟਾ ਇੰਤਜ਼ਾਰ ਕਰਦੇ ਰਹੇ ਅਤੇ ਜਦੋਂ ਪੀੜਤ ਆਇਆ ਤਾਂ ਉਨ੍ਹਾਂ ਨੇ ਡੰਡਿਆਂ ਅਤੇ ਜਿੰਮ ਦੇ ਬੈਗ ਨਾਲ ਉਸ 'ਤੇ ਹਮਲਾ ਕਰ ਦਿੱਤਾ। ਨੌਜਵਾਨ ਲਖਨ ਹਮਲੇ ਕਾਰਣ ਗੰਭੀਰ ਜ਼ਖਮੀ ਹੋ ਗਿਆ ਅਤੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਥਾਣਾ ਸਿਵਲ ਲਾਈਨ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਪੁਰਾਣੀ ਰੰਜਿਸ਼ ਦੇ ਆਧਾਰ 'ਤੇ ਚਾਰ ਅਣਪਛਾਤਿਆਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।