ਸੁਖਬੀਰ ਬਾਦਲ ਦੀ ਮੁਆਫ਼ੀ ਨੂੰ ਲੈ ਕੇ ਮੰਤਰੀ ਜੌੜੇਮਾਜਰਾ ਦਾ ਬਿਆਨ, ਕਿਹਾ- ਪੰਜਾਬ 'ਚ ਡਾਇਨਾਸੌਰ ਆ ਸਕਦੇ ਪਰ ਅਕਾਲੀ ਨਹੀਂ ਆਉਂਦੇ - ਮੋਗਾ ਵਿੱਚ ਸੀਵਰੇਜ ਟਰੀਟਮੈਂਟ ਪਲਾਂਟ
🎬 Watch Now: Feature Video
Published : Dec 14, 2023, 3:59 PM IST
ਮੋਗਾ: ਪੰਜਾਬ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਮੋਗਾ ਵਿੱਚ ਸੀਵਰੇਜ ਟਰੀਟਮੈਂਟ ਪਲਾਂਟ ਦਾ ਉਦਘਾਟਨ ਕਰਨ ਪੁੱਜੇ। ਇਸ ਦੌਰਾਨ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੂੰ ਨਿਸ਼ਾਨੇ 'ਤੇ ਲਿਆ। ਇਸ ਦੌਰਾਨ ਚੇਤਨ ਸਿੰਘ ਜੌੜੇਮਾਜਰਾ ਨੇ ਸੁਖਬੀਰ ਬਾਦਲ ਦੀ ਮੁਆਫ਼ੀ 'ਤੇ ਬੋਲਦਿਆਂ ਕਿਹਾ ਕਿ ਜਦੋਂ ਬੰਦਾ ਸਰਕਾਰ 'ਚ ਹੁੰਦਾ ਤਾਂ ਉਸ ਨੂੰ ਨੀਵਾਂ ਹੋ ਕੇ ਚੱਲਣਾ ਚਾਹੀਦਾ ਹੈ ਪਰ ਉਸ ਸਮੇਂ ਇਹ ਹੰਕਾਰ 'ਚ ਰਹਿੰਦੇ ਸਨ ਤੇ ਹੁਣ ਗੁਰੂ ਘਰਾਂ 'ਚ ਮੁਆਫ਼ੀਆਂ ਮੰਗ ਰਹੇ ਹਨ। ਇਸ ਦੇ ਨਾਲ ਹੀ ਅਕਾਲੀ ਦਲ 'ਤੇ ਚੁਟਕੀ ਲੈਂਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ 'ਚ ਡਾਇਨਾਸੌਰ ਤਾਂ ਆ ਸਕਦੇ ਹਨ ਪਰ ਹੁਣ ਅਕਾਲੀ ਨਹੀਂ ਆ ਸਕਦੇ।