ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਰਗਾਹ ਬਾਬਾ ਬੁੱਢਣ ਸ਼ਾਹ ਵਿਖੇ ਚੜ੍ਹਾਈ ਚਾਦਰ - ਕੀਰਤਪੁਰ ਸਾਹਿਬ
🎬 Watch Now: Feature Video
ਰੂਪਨਗਰ ਦੇ ਕੀਰਤਪੁਰ ਸਾਹਿਬ ਵਿਖੇ ਪ੍ਰਸਿੱਧ ਦਰਗਾਹ ਬਾਬਾ ਬੁੱਢਣ ਸ਼ਾਹ ਜੀ ਦੇ ਉਰਸ ਮੇਲੇ ਤੇ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ (Cabinet Minister Harjot Singh Bains) ਸਵੇਰੇ ਚਾਦਰ ਚੜ੍ਹਾਉਣ ਮੌਕੇ ਨਤਮਸਤਕ ਹੋਣ ਪਹੁੰਚੇ। ਇਸ ਮੌਕੇ ਉਨ੍ਹਾਂ ਬਾਬਾ ਜੀ ਦੇ ਉਰਸ ਮੇਲੇ ਦੀ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਵੱਲੋਂ ਆਪਣੇ ਇਲਾਕੇ ਅਤੇ ਸੂਬੇ ਦੇ ਲੋਕਾਂ ਦੀ ਅਮਨ ਸ਼ਾਂਤੀ ਦੀ ਅਰਦਾਸ ਬਾਬਾ ਜੀ ਦੇ ਅੱਗੇ ਕੀਤੀ ਗਈ ਹੈ। ਇਸ ਤੋਂ ਇਲਾਵਾ ਉਨ੍ਹਾਂ ਹਿਮਾਚਲ ਵਿਧਾਨ ਸਭਾ ਚੋਣਾਂ ਦੇ ਸੰਬੰਧ ਵਿਚ ਬੋਲਦਿਆਂ ਕਿਹਾ ਕਿ ਹਿਮਾਚਲ ਦੇ ਲੋਕ ਬਹੁਤ ਹੀ ਸੂਝਵਾਨ ਹਨ ਅਤੇ ਉਹ ਹਰ ਵਾਰ ਬਦਲਾਅ ਚਾਹੁੰਦੇ ਹਨ ਅਤੇ ਇਸ ਵਾਰ ਵੀ ਹਿਮਾਚਲ ਦੇ ਲੋਕ ਵੱਡਾ ਬਦਲਾਅ ਕਰਨ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਿਮਾਚਲ ਦੇ ਲੋਕ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਕਰਵਾਏ ਗਏ ਕੰਮਾਂ ਅਤੇ ਪੰਜਾਬ ਅੰਦਰ ਲੋਕਾਂ ਨੂੰ ਦਿੱਤੀਆਂ ਸਹੂਲਤਾਂ ਨੂੰ ਦੇਖ ਕੇ ਆਮ ਆਦਮੀ ਪਾਰਟੀ ਨੂੰ ਵੋਟ ਪਾਉਣਗੇ ਅਤੇ ਆਮ ਆਦਮੀ ਪਾਰਟੀ ਹਿਮਾਚਲ ਅੰਦਰ ਸਰਕਾਰ ਬਣਾਵੇਗੀ।
Last Updated : Feb 3, 2023, 8:32 PM IST