ਸ਼ਹੀਦ ਸ਼ਮਸ਼ੇਰ ਸਿੰਘ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਪਹੁੰਚੇ ਕੈਬਿਨਟ ਮੰਤਰੀ ਕੁਲਦੀਪ ਧਾਲੀਵਾਲ, ਸ਼ਹੀਦ ਦੀ ਯਾਦਗਾਰ ਬਣਾਉਣ ਦਾ ਦਿੱਤਾ ਭਰੋਸਾ - Minister Kuldeep Dhaliwal
🎬 Watch Now: Feature Video
Published : Dec 31, 2023, 10:16 AM IST
ਅੰਮ੍ਰਿਤਸਰ: ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਬੀਤੀ ਸ਼ਾਮ ਹਲਕਾ ਰਾਜਾਸਾਂਸੀ ਦੇ ਸਰਹੱਦੀ ਪਿੰਡ ਡੱਗ ਤੂਤ ਵਿਖੇ ਪਹੁੰਚੇ। ਜਿੱਥੇ ਗਲੇਸ਼ੀਅਰ 'ਚ ਸ਼ਹੀਦ ਹੋਏ ਫ਼ੌਜੀ ਜਵਾਨ ਸ਼ਮਸ਼ੇਰ ਸਿੰਘ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ੍ਹਾਂ ਸ਼ਹੀਦ ਸ਼ਮਸ਼ੇਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਜਵਾਨ ਦੇ ਇੰਨੀ ਛੋਟੀ ਉਮਰ ਵਿਚ ਸ਼ਹੀਦ ਹੋ ਜਾਣ ਦਾ ਘਾਟਾ ਪਰਿਵਾਰ ਦੇ ਨਾਲ-ਨਾਲ ਇਲਾਕੇ ਦੇ ਲੋਕਾਂ ਲਈ ਵੀ ਕਦੇ ਪੂਰਾ ਨਹੀਂ ਹੋਣਾ। ਪਰ ਉਹ ਦੇਸ਼ ਦੀ ਸਰਹੱਦ ਦੀ ਰਾਖੀ ਲਈ ਆਪਣਾ ਆਪਾ ਵਾਰ ਗਿਆ ਹੈ, ਜਿਸ ਦਾ ਸਾਨੂੰ ਅਤੇ ਆਉਣ ਵਾਲੀ ਪੀੜ੍ਹੀਆਂ ਨੂੰ ਸਦਾ ਮਾਣ ਰਹੇਗਾ। ਧਾਲੀਵਾਲ ਨੇ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਸ਼ਮਸ਼ੇਰ ਸਿੰਘ ਦੀ ਯਾਦ ਵਿੱਚ ਪਿੰਡ ਵਿੱਚ ਢੁਕਵੀਂ ਯਾਦਗਾਰ ਬਣਾਉਣ ਅਤੇ ਮੁੱਖ ਮੰਤਰੀ ਪੰਜਾਬ ਵੱਲੋਂ ਹਰ ਸੰਭਵ ਆਰਥਿਕ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ।ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਵੱਲੋਂ ਪਰਿਵਾਰ ਨੂੰ ਹਰ ਤਰ੍ਹਾਂ ਦੀ ਸਹਾਇਤਾ ਦਾ ਭਰੋਸਾ ਦਿੱਤਾ ਅਤੇ ਪਰਿਵਾਰ ਨਾਲ ਦਿੱਲੀ ਹਮਦਰਦੀ ਪ੍ਰਗਟ ਕੀਤੀ। ਧਾਲੀਵਾਲ ਨੇ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹਨ ਅਤੇ ਇਹਨਾਂ ਦੇ ਪਰਿਵਾਰਾਂ ਨੂੰ ਸਾਂਭਣਾ ਅਤੇ ਉਹਨਾਂ ਦੇ ਬੱਚਿਆਂ ਦੀ ਸਾਂਭ ਸੰਭਾਲ ਕਰਨਾ ਸਾਡਾ ਸਾਰਿਆਂ ਦਾ ਫਰਜ਼ ਹੈ।