ਦੀਵਾਲੀ ਦੇ ਮੱਦੇਨਜ਼ਰ AAP ਵਿਧਾਇਕ ਨੇ ਸ੍ਰੀ ਦਰਬਾਰ ਸਾਹਿਬ ਜਾਂਦੇ ਰਸਤੇ ਦੀ ਕੀਤੀ ਸਫਾਈ - ਆਪ ਵਿਧਾਇਕ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਫੇਰਿਆ ਝਾੜੂ
🎬 Watch Now: Feature Video
ਅੰਮ੍ਰਿਤਸਰ: ਵਿਸ਼ਵ ਪ੍ਰਸਿੱਧ ਤਿਉਹਾਰ ਦੀਵਾਲੀ ਮੌਕੇ ਸ੍ਰੀ ਹਰਮਿੰਦਰ ਸਾਹਿਬ Shri Harminder Sahib ji Amritsar ਨਤਮਸਤਕ ਹੋਣ ਵਾਲੀ ਸੰਗਤ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਉਕਤ ਹਲਕੇ ਦੇ ਵਿਧਾਇਕ ਡਾ ਅਜੇ ਗੁਪਤਾ ਅਤੇ ਜਿਲ੍ਹੇ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਮੁੱਖ ਰਸਤੇ ਦੀ ਸਫਾਈ ਕੀਤੀ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਵੀ ਨਾਲ ਸਨ। ਉਨ੍ਹਾਂ ਆਪ ਗਲੀ ਵਿੱਚ ਖਿਲਰੇ ਕੂੜੇ ਨੂੰ ਚੁੱਕਿਆ ਅਤੇ ਲੋਕਾਂ ਨੂੰ ਸ਼ਹਿਰ ਦੀ ਸਫਾਈ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਧਾਲੀਵਾਲ ਨੇ ਕਿਹਾ ਕਿ ਸ਼ਹਿਰ ਦੀ ਸਫਾਈ ਰੱਖਣੀ ਕੇਵਲ ਕਾਰਪੋਰੇਸ਼ਨ ਦੇ ਕਰਮਚਾਰੀਆਂ ਦਾ ਹੀ ਨਹੀਂ ਬਲਕਿ ਸਾਡਾ ਸਾਰਿਆਂ ਦਾ ਫਰਜ਼ ਹੈ। Kuldeep Dhaliwal cleared Shri Harminder Sahib
Last Updated : Feb 3, 2023, 8:29 PM IST