ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਸਰਕਾਰ ਅਤੇ ਪ੍ਰਸ਼ਾਸਨ ਅੱਗੇ ਰੱਖੀਆਂ ਤਿੰਨ ਮੰਗਾਂ, ਜਾਣੋ - ਸਿੱਧੂ ਮੂਸੇਵਾਲਾ ਦੇ ਪਰਿਵਾਰ
🎬 Watch Now: Feature Video
ਮਾਨਸਾ: ਮਰਹੂਮ ਗਾਇਕ ਸਿੱਧੂ ਮੂਸੇ ਵਾਲਾ ਨੂੰ ਇਨਸਾਫ਼ ਦਿਵਾਉਣ ਲਈ ਮਾਨਸਾ ਦੀ ਅਨਾਜ ਮੰਡੀ ਤੋਂ ਪਿੰਡ ਜਵਾਹਰਕੇ ਤੱਕ ਕੈਂਡਲ ਮਾਰਚ ਕੀਤਾ ਗਿਆ। ਇਸ ਤੋਂ ਪਹਿਲਾਂ ਮਾਨਸਾ ਅਨਾਜ ਮੰਡੀ ਵਿੱਚ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਉਨ੍ਹਾਂ ਦੀ ਮਾਤਾ (Candle March for Sidhu Moose wala) ਵੱਲੋਂ ਸਿੱਧੂ ਦੇ ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਬੇਸ਼ੱਕ ਸਿੱਧੂ ਅੱਜ ਉਨ੍ਹਾਂ ਦੇ ਵਿਚ ਨਹੀਂ ਪਰ ਤੁਸੀਂ ਸਾਰਿਆਂ ਨੇ ਵੀ ਸਿੱਧੂ ਦੇ ਇਸ ਕੈਂਡਲ ਮਾਰਚ ਵਿੱਚ ਪਹੁੰਚੇ, ਉਹ ਸਾਰੇ ਹੀ ਸਾਡੇ ਆਪਣੇ ਪੁੱਤ ਹੋ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਕਾਰਵਾਈ ਤੋਂ ਉਹ ਸੰਤੁਸ਼ਟ ਹਨ, ਪਰ ਜਿਹੜੇ (Sidhu Moose wala murder case) ਵਿਦੇਸ਼ਾਂ ਵਿੱਚ ਜਾਂ ਪੰਜਾਬ ਤੋਂ ਵਿਦੇਸ਼ ਭੱਜ ਗਏ ਹਨ, ਉਨ੍ਹਾਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਸਿੱਧੂ ਦੀ ਸਕਿਉਰਿਟੀ ਸਬੰਧਤ ਜਾਣਕਾਰੀ ਸੋਸ਼ਲ ਮੀਡੀਆ ਉੱਤੇ ਵਾਇਰਲ ਕੀਤੀ ਸੀ ਉਨ੍ਹਾਂ ਦੇ ਖਿਲਾਫ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ, ਮਰਹੂਮ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਜਦੋਂ ਤੱਕ ਇਨਸਾਫ਼ ਨਹੀਂ ਮਿਲੇਗਾ ਸੰਘਰਸ਼ ਇਸ ਤਰ੍ਹਾਂ ਹੀ ਜਾਰੀ ਰਹੇਗਾ।
Last Updated : Feb 3, 2023, 8:27 PM IST