ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਖੜੇ ਆਟੋ ਨੂੰ ਮਾਰੀ ਟੱਕਰ - ਜਾਨੀ ਨੁਕਸਾਨ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/18-12-2023/640-480-20296104-thumbnail-16x9-pa.jpg)
![ETV Bharat Punjabi Team](https://etvbharatimages.akamaized.net/etvbharat/prod-images/authors/punjabi-1716535584.jpeg)
Published : Dec 18, 2023, 5:12 PM IST
ਗੜ੍ਹਸ਼ੰਕਰ ਹੁਸ਼ਿਆਰਪੁਰ ਰੋਡ ਅੱਡਾ ਟੂਟੋ ਮਜਾਰਾ ਕੋਲ ਖੜੇ ਆਟੋ ਨੂੰ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਦੋਨਾਂ ਗੱਡੀਆਂ ਦਾ ਪੂਰੀ ਤਰ੍ਹਾਂ ਨੁਕਸਾਨੀਆਂ ਗਈਆਂ। ਜਾਣਕਾਰੀ ਦਿੰਦਿਆਂ ਜਸਵਿੰਦਰ ਸਿੰਘ ਵਾਸੀ ਪਿੰਡ ਪੈਂਸਰਾ ਨੇ ਦੱਸਿਆ ਕਿ ਉਹ ਆਪਣੇ ਆਟੋ ਨੂੰ ਅੱਡਾ ਟੂਟੋ ਮਜਾਰਾ ਦੇ ਕੋਲ ਇੱਕ ਬੈਲਡਿੰਗ ਦੀ ਦੁਕਾਨ ਉੱਤੇ ਕੰਮ ਕਰਵਾ ਰਿਹਾ ਸੀ, ਤਾਂ ਅਚਾਨਕ ਹੁਸ਼ਿਆਰਪੁਰ ਵਾਲੀ ਸਾਈਡ ਤੋਂ ਆ ਰਹੀ ਤੇਜ਼ ਰਫ਼ਤਾਰ i20 ਕਾਰ ਨੇ ਆਟੋ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਨ੍ਹਾਂ ਦਾ ਭਾਰੀ ਨੁਕਸਾਨ ਹੋਇਆ। ਹਾਦਸੇ ਵਾਲੀ ਥਾਂ ਉੱਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਕਾਰ ਦੀ ਰਫ਼ਤਾਰ ਇੰਨ੍ਹੀ ਜਿਆਦਾ ਸੀ ਕਿ ਉਨ੍ਹਾਂ ਨੇ ਉਥੋਂ ਭੱਜ ਕੇ ਆਪਣੀ ਜਾਨ ਬਚਾਈ ਅਤੇ ਹਾਦਸੇ ਦੌਰਾਨ ਆਟੋ ਚਾਲਕ ਨੂੰ ਮਾਮੂਲੀ ਸੱਟਾਂ ਲੱਗੀਆਂ, ਪਰ ਖੁਸ਼ਕਿਸਮਤੀ ਇਹ ਰਹੀ ਕਿ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ।