ਹੁਸ਼ਿਆਰਪੁਰ ਦੇ ਖ਼ਾਲਸਾ ਕਾਲਜ ਵਿਖੇ ਮਨਾਈ ਗਈ ਸਾਕਾ ਪੰਜਾ ਸਾਹਿਬ ਦੀ ਸ਼ਤਾਬਦੀ
🎬 Watch Now: Feature Video
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਕਾ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਤਹਿਤ ਸ਼੍ਰੋਮਣੀ ਕਮੇਟੀ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਤੋਂ ਪ੍ਰਿੰਸੀਪਲ ਡਾ. ਬਲਜੀਤ ਸਿੰਘ ਦੀ ਅਗਵਾਈ ਹੇਠ ਸ਼ਤਾਬਦੀ ਨੂੰ ਸਮਰਪਿਤ ਕਾਲਜ ਤੋਂ ਪੈਦਲ ਮਾਰਚ ਸਜਾਇਆ ਗਿਆ। ਮਾਰਚ ਦੀ ਆਰੰਭਤਾ ਤੋਂ ਪਹਿਲਾ ਕਾਲਜ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਜਪੁਜੀ ਸਾਹਿਬ ਅਤੇ ਸ੍ਰੀ ਚੌਪਈ ਸਾਹਿਬ ਦੇ ਜਾਪ ਕੀਤੇ ਗਏ ਤੇ ਅਰਦਾਸ ਉਪਰੰਤ ਕਾਲਜ ਦੀ ਫੁੱਟਬਾਲ ਗਰਾਉਂਡ ਤੋਂ ਜ਼ੈਕਾਰਿਆਂ ਦੀ ਗੂੰਜ਼ ਵਿਚ ਪੈਦਲ ਮਾਰਚ ਦੀ ਆਰੰਭਤਾ ਕੀਤੀ ਗਈ। ਮਾਰਚ ਦੀ ਆਰੰਭਤਾ ਮੌਕੇ ਪਿ੍ਰੰਸੀਪਲ ਡਾ. ਬਲਜੀਤ ਸਿੰਘ, ਪ੍ਰੋ. ਜਸਪਾਲ ਸਿੰਘ ਤੇ ਧਾਰਮਿਕ ਅਧਿਆਪਕ ਅੰਮ੍ਰਿਤਪਾਲ ਸਿੰਘ ਨੇ ਸਾਕਾ ਪੰਜਾ ਸਾਹਿਬ ਦੀ ਸ਼ਤਾਬਦੀ ਦੇ ਇਤਿਹਾਸ ’ਤੇ ਚਾਨਣਾ ਪਾਏ ਤੇ ਵਿਦਿਆਰਥੀਆਂ ਨੂੰ ਸ਼ਹੀਦੀ ਸਾਕੇ ਦੇ ਇਤਿਹਾਸ ਤੋਂ ਪ੍ਰੇਰਨਾ ਲੈਣ ਲਈ ਪ੍ਰੇਰਿਤ ਕੀਤਾ। ਪੈਦਲ ਮਾਰਚ ਵਿਚ ਕਾਲਜ ਸਟਾਫ਼, ਵਿਦਿਆਰਥੀਆਂ ਤੋਂ ਇਲਾਵਾ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦੇ ਸਟਾਫ਼ ਤੇ ਵਿਦਿਆਰਥੀਆਂ ਨੇ ਸ਼ਹੀਦੀ ਸਾਕੇ ਸਬੰਧੀ ਹੱਥਾਂ ’ਚ ਤਖ਼ਤੀਆਂ ਲੈ ਕੈ ਹਿੱਸਾ ਲਿਆ। ਕਾਲਜ ਤੇ ਹੋਰ ਬੁਲਾਰਿਆਂ ਨੇ ਵਿਦਿਆਰਥੀਆਂ ਨੂੰ ਸਾਕਾ ਪੰਜਾ ਸਾਹਿਬ ਦੀ ਸ਼ਤਾਬਦੀ ਦੇ ਇਤਿਹਾਸ ਤੋਂ ਜਾਣੂ ਕਰਵਾਇਆ।
Last Updated : Feb 3, 2023, 8:30 PM IST