ਅੰਮ੍ਰਿਤਸਰ ਦੇ ਪਿੰਡ ਫਤਿਹਪੁਰ ਰਾਜਪੂਤਾਂ 'ਚ ਦੋ ਧਿਰਾਂ ਵਿਚਾਲੇ ਜ਼ਬਰਦਸਤ ਝੜਪ, ਦੋਵੇਂ ਧਿਰਾਂ ਦੇ ਲੋਕ ਹੋਏ ਜ਼ਖ਼ਮੀ - Jandiala Guru Police
🎬 Watch Now: Feature Video
Published : Dec 4, 2023, 4:10 PM IST
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਪਿੰਡ ਫਤਿਹਪੁਰ ਰਾਜਪੂਤਾਂ (Village Fatehpur Rajputan) ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝਗੜਾ ਹੋ ਗਿਆ। ਇਸ ਝਗੜੇ ਦੌਰਾਨ ਕਈ ਲੋਕ ਜ਼ਖ਼ਮੀ ਹੋਏ ਹਨ ਅਤੇ ਜ਼ਖ਼ਮੀਆਂ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜ਼ਖ਼ਮੀ ਹੋਏ ਨੌਜਵਾਨ ਨੇ ਦੱਸਿਆ ਕਿ ਪਿੰਡ ਵਿੱਚ ਪੁਰਾਣੀ ਰੰਜਿਸ਼ ਨੂੰ ਲੈ ਕੇ ਬੀਤੀ ਰਾਤ ਕਰੀਬ 20 ਤੋਂ 25 ਨੌਜਵਾਨਾਂ ਵੱਲੋਂ ਉਹਨਾਂ ਉੱਤੇ ਹਮਲਾ ਕਰ ਦਿੱਤਾ ਗਿਆ। ਪਹਿਲਾਂ ਵੀ ਉਕਤ ਨੌਜਵਾਨਾਂ ਵੱਲੋਂ ਚਾਰ ਪੰਜ ਵਾਰ ਉਸ ਉੱਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਬੀਤੀ ਰਾਤ ਵੀ ਜਦੋਂ ਉਹ ਆਪਣੇ ਘਰ ਦੇ ਵਿੱਚ ਮੌਜੂਦ ਸੀ ਤਾਂ ਉਦੋਂ ਦੂਜੀ ਧਿਰ ਵੱਲੋਂ ਉਸ ਦੇ ਘਰ ਆ ਕੇ ਹਮਲਾ ਕਰ ਦਿੱਤਾ ਗਿਆ। ਹਮਲੇ ਵਿੱਚ ਨੌਜਵਾਨ ਦੇ ਮਾਤਾ-ਪਿਤਾ ਸਮੇਤ ਸੱਤ ਲੋਕ (Clash between two parties in Fatehpur Rajputan ) ਜ਼ਖਮੀ ਹੋਏ ਹਨ। ਇਸ ਦੇ ਨਾਲ ਹੀ ਜ਼ਖਮੀ ਹੋਏ ਨੌਜਵਾਨ ਵੱਲੋਂ ਪੁਲਿਸ ਪਾਸੋਂ ਇਨਸਾਫ ਦੀ ਗੁਹਾਰ ਲਗਾਈ ਗਈ ਹੈ। ਇਸ ਸਬੰਧੀ ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੂਜੀ ਧਿਰ ਦੇ ਵੀ ਲੋਕ ਜ਼ਖ਼ਮੀ ਹੋਏ ਨੇ। ਜਾਂਚ ਮਗਰੋਂ ਜਿਸ ਦਾ ਵੀ ਕਸੂਰ ਪਾਇਆ ਗਿਆ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।