ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਮੁਆਵਜ਼ਾ - ਕੀਰਤਪੁਰ ਸਾਹਿਬ ਦੇ ਤਿੰਨ ਮਾਸੂਮ ਬੱਚਿਆਂ ਦੀ ਮੌਤ
🎬 Watch Now: Feature Video
ਬੀਤੇ ਦਿਨ ਰੇਲ ਹਾਦਸੇ ਵਿਚ ਮਾਰੇ ਗਏ ਤਿੰਨ ਮਾਸੂਮ ( innocent were killed in the train accident) ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਸਾਝਾਂ ਕਰਨ ਲਈ ਅੱਜ ਮੁੜ ਐਸਡੀਐਮ ਮਨੀਸ਼ਾ ਰਾਣਾ ਆਈ.ਏ.ਐਸ ਅਤੇ ਵਧੀਕ ਡਿਪਟੀ ਕਮਿਸ਼ਨਰ ਹਰਜੋਤ ਕੌਰ ਪਹੁੰਚੇ। ਉਨ੍ਹਾਂ ਨੇ ਪਰਿਵਾਰਾਂ ਦੀ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ। ਐਸਡੀਐਮ ਮਨੀਸ਼ਾ ਰਾਣਾ ਨੇ ਕਿਹਾ ਕਿ ਬਹੁਤ ਹੀ ਦੁਖਦਾਈ ਰੇਲ ਹਾਦਸੇ ਵਿੱਚ ਕੀਰਤਪੁਰ ਸਾਹਿਬ ਦੇ ਤਿੰਨ ਮਾਸੂਮ ਬੱਚਿਆਂ ਦੀ ਮੌਤ (Death of three innocent children of Kiratpur Sahib) ਹੋਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪੀੜਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਇੱਕ ਇੱਕ ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਦਰਦਨਾਕ ਹਾਦਸਾ ਹੈ, ਮਾਸੂਮ ਬੱਚਿਆਂ ਦੇ ਪਰਿਵਾਰਾਂ ਦੀ ਅਸੀ ਹਰ ਤਰਾਂ ਦੀ ਸਹਾਇਤਾ ਕਰਨ ਲਈ ਤਿਆਰ ਹਾਂ।
Last Updated : Feb 3, 2023, 8:33 PM IST