Reservation for Sikhs in Kashmir: ਕਾਂਗਰਸੀ ਸਾਂਸਦ ਡਿੰਪਾ ਨੇ ਲੋਕ ਸਭਾ 'ਚ ਚੁੱਕਿਆ ਕਸ਼ਮੀਰੀ ਸਿੱਖਾਂ ਦੇ ਰਾਖਵੇਂਕਰਨ ਦਾ ਮੁੱਦਾ, ਕਿਹਾ ਨਹੀਂ ਦਿੱਤਾ ਗਿਆ ਲਾਭ - issue of reservation for Kashmiri Sikhs
🎬 Watch Now: Feature Video
Published : Dec 5, 2023, 7:56 PM IST
ਲੋਕ ਸਭਾ ਦੇ ਸਰਦ ਰੁੱਤ ਇਜ਼ਲਾਸ 'ਚ ਬੋਲਦਿਆਂ ਕਾਂਗਰਸ ਦੇ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਜਸਬੀਰ ਸਿੰਘ ਡਿੰਪਾ ਵਲੋਂ ਕਸ਼ਮੀਰ 'ਚ ਵੱਸਦੇ ਸਿੱਖਾਂ ਦਾ ਮੁੱਦਾ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਸ਼ਮੀਰ 'ਚ ਵੱਸਦੇ ਕਈ ਘੱਟ ਵਰਗਾਂ ਨੂੰ ਰਾਖਵਾਂਕਰਨ ਦਿੱਤਾ ਗਿਆ ਹੈ, ਜਦਕਿ ਉਥੇ ਘੱਟ ਗਿਣਤੀ 'ਚ ਵੱਸਦੇ ਸਿੱਖਾਂ ਨੂੰ ਇਸ ਰਾਖਵੇਂਕਰਨ ਦੇ ਲਾਭ ਤੋਂ ਦੂਰ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਸ਼ਮੀਰ ਅਤੇ ਪੰਜਾਬ ਦਾ ਪੁਰਾਣਾ ਸਬੰਧ ਹੈ, ਕਿਉਂਕਿ ਜਦ ਵੀ ਕਸ਼ਮੀਰ 'ਚ ਕੋਈ ਅੱਤਵਾਦੀ ਘਟਨਾ ਹੁੰਦੀ ਹੈ ਤਾਂ ਉਥੋਂ ਜ਼ਿਆਦਾਤਰ ਪੰਜਾਬ ਦੇ ਪੁੱਤਾਂ ਦੀ ਸ਼ਹਾਦਤ ਹੁੰਦੀ ਹੈ। ਇਸ ਲਈ ਉਹ ਮੰਗ ਕਰਦੇ ਹਨ ਕਿ ਕਸ਼ਮੀਰ 'ਚ ਵੱਸਦੇ ਘੱਟ ਗਿਣਤੀ ਸਿੱਖਾਂ ਨੂੰ ਵੀ ਬਰਾਬਰ ਦਾ ਰਾਖਵਾਂਕਰਨ ਦਿੱਤਾ ਜਾਵੇ।