ਪਾਣੀ ਵਾਲੀ ਟੈਂਕੀ 'ਤੇ ਚੜ੍ਹੇ ਜਲ ਸਪਲਾਈ ਵਿਭਾਗ ਦੇ ਕੱਚੇ ਕਾਮੇ - Anandpur Sahib news
🎬 Watch Now: Feature Video
ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਜਲ ਸਪਲਾਈ ਵਿਭਾਗ ਦੇ ਕੱਚੇ ਕਾਮੇ ਆਊਟਸੋਰਸਿੰਗ ਰਾਹੀਂ ਕੰਮ ਕਰ ਰਹੇ ਮੁਲਾਜ਼ਮਾਂ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਨਜ਼ਦੀਕ ਕੋਟਲਾ ਵਿਖੇ ਇਕ ਪਾਣੀ ਵਾਲੀ ਟੈਂਕੀ ਉੱਤੇ ਚੜ੍ਹ ਕੇ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਨ੍ਹਾਂ ਕਾਮਿਆਂ ਦੇ ਵੱਲੋਂ ਭਗਵੰਤ ਮਾਨ ਦੀ ਸਰਕਾਰ ਉੱਤੇ ਵਾਅਦਾ ਖ਼ਿਲਾਫ਼ੀ ਦੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਭਗਵੰਤ ਮਾਨ ਵੱਲੋਂ ਵਾਅਦਾ ਕੀਤਾ ਗਿਆ ਸੀ ਕਿ ਇਨ੍ਹਾਂ ਦੀਆਂ ਮੰਗਾਂ ਪਹਿਲ ਦੇ ਆਧਾਰ 'ਤੇ ਵਿਚਾਰ ਕੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ, ਪਰ ਸਰਕਾਰ ਬਣਨ ਤੋਂ ਬਾਅਦ ਇਨ੍ਹਾਂ ਆਗੂਆਂ ਵੱਲੋਂ ਉਨ੍ਹਾਂ ਦੀ ਸਾਰ ਨਹੀਂ ਲਈ ਗਈ। ਹੁਣ ਉਹ ਰੋਸ ਪ੍ਰਦਰਸ਼ਨ ਕਰਨ ਦੇ ਲਈ ਮਜਬੂਰ ਹਨ।
Last Updated : Feb 3, 2023, 8:35 PM IST