DC ਫਰੀਦਕੋਟ ਨੇ ਆਵਾਜ਼ ਤੇ ਹਵਾ ਪ੍ਰਦੂਸ਼ਣ ਤੋਂ ਬਚਣ ਲਈ ਘੱਟ ਤੋਂ ਘੱਟ ਪਟਾਕੇ ਚਲਾਉਣ ਦੀ ਕੀਤੀ ਅਪੀਲ
🎬 Watch Now: Feature Video
ਫਰੀਦਕੋਟ ਦੇ ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਮੈਜਿਸਟ੍ਰੇਟ ਡਾ. ਰੂਹੀ ਦੁੱਗ ਨੇ ਦੀਵਾਲੀ ਦੇ ਸਬੰਧ ਵਿੱਚ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ ਦੇ ਸੁੱਭ ਅਵਸਰ ਤੇ ਮੁਬਾਰਕਬਾਦ ਦਿੱਤੀ। ਉਨਾਂ ਨੇ ਇਹ ਵੀ ਅਪੀਲ ਕੀਤੀ ਕਿ ਦੀਵਾਲੀ ਸਮੇਂ ਪਟਾਕੇ ਘੱਟ ਤੋਂ ਘੱਟ ਚਲਾਏ ਜਾਣ ਅਤੇ ਗ੍ਰੀਨ ਦੀਵਾਲੀ ਮਨਾਈ ਜਾਵੇ। ਉਨ੍ਹਾਂ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਵੱਲੋਂ ਦੀਵਾਲੀ ਵਾਲੇ ਦਿਨ ਪਟਾਕੇ ਚਲਾਉਣ ਦਾ ਸਮਾਂ ਰਾਤ 8 ਵਜੇ ਤੋਂ 10 ਵਜੇ ਤੱਕ ਤੈਅ ਕੀਤਾ ਗਿਆ ਹੈ। ਉਨ੍ਹਾਂ ਅਪੀਲ ਕੀਤੀ ਕਿ ਆਵਾਜ਼ ਅਤੇ ਵਾਤਾਵਰਣ ਪ੍ਰਦੂਸ਼ਣ ਤੋਂ ਬਚਣ ਲਈ ਪਟਾਕੇ ਚਲਾਉਣ ਦੀ ਥਾਂ ਪੌਦੇ ਲਗਾ ਕੇ ਅਤੇ ਹੋਰ ਉਸਾਰੂ ਕੰਮ ਕਰਕੇ ਦੀਵਾਲੀ ਦੇ ਪਵਿੱਤਰ ਤਿਉਹਾਰ ਨੂੰ ਮਨਾਇਆ ਜਾਵੇ, ਤਾਂ ਜੋ ਆਪਸੀ ਸਦਭਾਵਨਾ ਤੇ ਖੁਸ਼ਗਵਾਰ ਵਾਲਾ ਮਾਹੌਲ ਕਾਇਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪਟਾਕਿਆਂ ਤੋਂ ਨਿਕਲਣ ਵਾਲੀਆਂ ਜਹਿਰੀਲੀਆਂ ਗੈਸਾਂ ਤੇ ਧੂੰਆਂ ਸਾਡੇ ਸਾਰਿਆਂ ਲਈ ਕਈ ਤਰ੍ਹਾਂ ਦੀਆਂ ਭਿਆਨਕ ਬਿਮਾਰੀਆਂ ਦਾ ਕਾਰਨ ਬਣਦੇ ਹਨ। ਉਨ੍ਹਾਂ ਕਿਹਾ ਕਿ ਕੋਸ਼ਿਸ਼ ਕੀਤੀ ਜਾਵੇ ਕਿ ਇਹ ਦੀਵਾਲੀ ਸਾਫ਼-ਸੁਥਰੀ ਤੇ ਸਵੱਛ ਮਨਾਈ ਜਾਵੇ।
Last Updated : Feb 3, 2023, 8:29 PM IST