Parkash Purab Sri Guru Granth Sahib Ji: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਕੀਤੀ ਗਈ ਦੀਪਮਾਲਾ ਅਤੇ ਆਤਿਸ਼ਬਾਜ਼ੀ - Sri Darbar Sahib
🎬 Watch Now: Feature Video
Published : Sep 16, 2023, 9:30 PM IST
ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਅਤੇ ਆਤਿਸ਼ਬਾਜ਼ੀ ਦਾ ਅਲੌਕਿਕ ਨਜ਼ਾਰਾ ਵੇਖਣ ਨੂੰ ਮਿਲਿਆ। ਇਸ ਤੋਂ ਪਹਿਲਾਂ ਸ਼ਾਮ ਵੇਲੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਰੰਗ ਬਿਰੰਗੇ ਫੁੱਲਾਂ ਤੇ ਲਾਈਟਾ ਨਾਲ ਸਜਾਇਆ ਗਿਆ। ਇੱਥੇ ਪੁੱਜੀਆਂ ਸੰਗਤਾਂ ਅਨੁਸਾਰ ਸੁੰਦਰ ਆਤਿਸ਼ਬਾਜ਼ੀ ਦੇਖ ਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਮਹਿਸੂਸ ਹੋਈ। ਸਵੇਰ ਸਮੇਂ ਸ਼੍ਰੋਮਣੀ ਕਮੇਟੀ ਵਲੋਂ ਨਗਰ ਕੀਰਤਨ ਵੀ ਕੱਢਿਆ ਗਿਆ ਅਤੇ ਹਰਿਮੰਦਰ ਸਾਹਿਬ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ ਅਤੇ ਸੰਗਤਾਂ ਦੇ ਦਰਸ਼ਨਾਂ ਲਈ ਜਲੋਹ ਸਾਹਿਬ ਨੂੰ ਵੀ ਸਜਾਇਆ ਗਿਆ। ਸ਼ਾਮ ਸਮੇਂ ਰਹਿਰਾਸ ਤੋਂ ਬਾਅਦ ਸ਼੍ਰੌਮਣੀ ਕਮੇਟੀ ਵੱਲੋਂ ਅਲੌਕਿਕ ਦੀਪਮਾਲਾ ਅਤੇ ਆਤਿਸ਼ਬਾਜ਼ੀ ਕੀਤੀ ਗਈ। ਇਸ ਤਰ੍ਹਾਂ ਦਾ ਅਲੌਕਿਕ ਇਹ ਨਜ਼ਾਰਾ ਹੋਰ ਕਿਤੇ ਨਜ਼ਰ ਨਹੀਂ ਆਉਂਦਾ।