Master Saleem Controversy: ਗਾਇਕ ਮਾਸਟਰ ਸਲੀਮ ਖਿਲਾਫ ਪ੍ਰਦਰਸ਼ਨ, ਮਾਮਲਾ ਦਰਜ ਕਰਨ ਦੀ ਕੀਤੀ ਮੰਗ - ਗਾਇਕ ਮਾਸਟਰ ਸਲੀਮ ਖਿਲਾਫ ਵਧਿਆ ਵਿਰੋਧ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/26-09-2023/640-480-19608593-763-19608593-1695711985060.jpg)
![ETV Bharat Punjabi Team](https://etvbharatimages.akamaized.net/etvbharat/prod-images/authors/punjabi-1716535584.jpeg)
Published : Sep 26, 2023, 12:56 PM IST
ਪੰਜਾਬੀ ਗਾਇਕ ਮਾਸਟਰ ਸਲੀਮ ਨਾਲ ਜੁੜਿਆ ਵਿਵਾਦ ਅਜੇ ਵੀ ਰੁਕਣ ਦਾ ਨਾਂ ਨਹੀਂ ਲੈ ਰਿਹਾ। ਬੇਸ਼ੱਕ ਮਾਸਟਰ ਸਲੀਮ ਨੇ ਆਪਣੇ ਨਾਲ ਜੁੜੇ ਧਾਰਮਿਕ ਮਾਮਲੇ ਲਈ ਮੁਆਫੀ ਮੰਗ ਲਈ ਹੈ, ਜਿਸ 'ਚ ਉਨ੍ਹਾਂ ਨੇ ਵਿਵਾਦਿਤ ਟਿੱਪਣੀ ਕੀਤੀ ਸੀ। ਪਰ ਇਸ ਦੇ ਬਾਵਜੂਦ ਹਿੰਦੂ ਸੰਗਠਨਾਂ 'ਚ ਅਜੇ ਵੀ ਗੁੱਸਾ ਹੈ, ਜਿਸ ਕਾਰਨ ਕਪੂਰਥਲਾ 'ਚ ਵੱਖ-ਵੱਖ ਧਾਰਮਿਕ ਜਥੇਬੰਦੀਆਂ ਨੇ ਡੀ.ਐੱਸ.ਪੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਅਤੇ ਮੰਗ ਕੀਤੀ ਕਿ ਮਾਸਟਰ ਸਲੀਮ ਖਿਲਾਫ ਕਪੂਰਥਲਾ 'ਚ ਵੀ ਵੱਖਰਾ ਮਾਮਲਾ ਦਰਜ ਕੀਤਾ ਜਾਵੇ। ਪ੍ਰਦਰਸ਼ਨ ਕਰ ਰਹੀਆਂ ਜਥੇਬੰਦੀਆਂ ਦਾ ਕਹਿਣਾ ਹੈ, ਕਿ ਉਹ ਇਸ ਸਬੰਧੀ ਪੁਲਿਸ ਨੂੰ ਪਹਿਲਾਂ ਵੀ ਸ਼ਿਕਾਇਤ ਦੇ ਚੁੱਕੇ ਹਨ। ਪਰ ਇਸ ਦੇ ਬਾਵਜੂਦ ਪੁਲਸ ਲਗਾਤਾਰ ਟਾਲਮਟੋਲ ਕੀਤੀ ਜਾ ਰਹੀ ਹੈ ਅਤੇ ਮਾਮਲਾ ਦਰਜ ਨਹੀਂ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਨੂੰ ਦੇਖਦਿਆਂ ਕਪੂਰਥਲਾ ਦੇ ਡੀ.ਐਸ.ਪੀ ਨੇ ਮਾਮਲੇ ਵਿਚ ਦਖਲ ਦਿੰਦਿਆਂ ਧਰਨਾਕਾਰੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸ਼ਿਕਾਇਤ ਵੀ ਅਗਾਊਂ ਦਰਜ ਕਰ ਲਈ ਗਈ ਹੈ ਅਤੇ ਇਸ ਮਾਮਲੇ ਵਿਚ ਵੀ ਸ਼ਾਮਲ ਕੀਤਾ ਜਾਵੇਗਾ।