ਬਰਨਾਲਾ 'ਚ ਡੀਸੀ ਦਫ਼ਤਰ ਦੇ ਠੇਕਾ ਮੁਲਾਜ਼ਮਾਂ ਵਲੋਂ ਰੋਡ ਜਾਮ ਕਰਕੇ ਪ੍ਰਦਰਸ਼ਨ - ਪਰਿਵਾਰਾਂ ਨੂੰ ਬੇਰੁਜ਼ਗਾਰ ਕੀਤਾ ਜਾ ਰਿਹਾ
🎬 Watch Now: Feature Video
ਰਨਾਲਾ ਡਿਪਟੀ ਕਮਿਸ਼ਨਰ ਦਫਤਰ ਦੇ ਠੇਕਾ ਮੁਲਾਜਮ (contract employees of the DC office ) ਸੰਘਰਸ਼ ਮੋਰਚਾ ਵੱਲੋਂ ਸੰਗਰੂਰ ਬਰਨਾਲਾ ਰੋਡ ਜਾਮ (Demonstration by blocking the road ) ਕੀਤਾ ਗਿਆ। ਇਸ ਤੋਂ ਪਹਿਲਾਂ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਡੀ.ਸੀ ਦਫਤਰ ਅੱਗੇ ਪ੍ਰਦਰਸ਼ਨ ਕੀਤਾ। ਇਸ ਮੌਕੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਲੋਕਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਗੱਲ ਕਰ ਰਹੀ ਹੈ। ਜਦਕਿ ਦੂਜੇ ਪਾਸੇ ਬਰਨਾਲਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ 24 ਕਲਰਕ ਲੰਬੇ ਸਮੇਂ ਤੋਂ ਕੰਮ ਕਰ ਰਹੇ ਸਨ, ਜੋ ਨੌਕਰੀ ਛੱਡ ਕੇ ਆਪਣੇ ਘਰਾਂ ਨੂੰ ਜਾਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਬਹੁਤ ਸਾਰੇ ਮੁਲਾਜ਼ਮ ਸੇਵਾਮੁਕਤੀ ਦੀ ਉਮਰ ਦੇ ਨੇੜੇ ਪਹੁੰਚ ਚੁੱਕੇ ਹਨ ਅਤੇ ਇਸ ਤਰ੍ਹਾਂ ਉਨ੍ਹਾਂ ਦੀ ਨੌਕਰੀ ਖੋਹ ਕੇ ਉਨ੍ਹਾਂ ਦੇ ਪਰਿਵਾਰਾਂ ਨੂੰ ਬੇਰੁਜ਼ਗਾਰ ਕੀਤਾ ਜਾ ਰਿਹਾ (Families are being made unemployed) ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਦੇ ਵਿਰੋਧ ਵਿੱਚ ਅੱਜ ਬਰਨਾਲਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਸੰਗਰੂਰ ਬਰਨਾਲਾ ਰੋਡ ਜਾਮ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਰੋਹ ਦਾ ਪ੍ਰਦਰਸ਼ਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ 'ਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
Last Updated : Feb 3, 2023, 8:37 PM IST