ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮਾਂ ਦਾ ਟੈਂਕੀ 'ਤੇ ਚੜ੍ਹ ਕੇ ਪ੍ਰਦਰਸ਼ਨ - sanitation department
🎬 Watch Now: Feature Video
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ (Employees of Water Supply and Sanitation) ਦੇ ਮੁਲਾਜ਼ਮਾਂ ਨੇ ਅੱਜ ਹੁਸ਼ਿਆਰਪੁਰ ਦੇ ਜਲੰਧਰ ਰੋਡ ਉੱਤੇ ਪੈਂਦੇ ਪੋਲੀਟੈਕਨੀਕਲ ਕਾਲਜ ਦੀ ਟੈਂਕੀ ਉੱਤੇ ਚੜ੍ਹ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਸਰਕਾਰ ਦੇ ਮੰਤਰੀ ਬ੍ਰਹਮ ਸ਼ੰਕਰ ਜਿੰਪਾਨ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੇ ਹਨ। ਉਨ੍ਹਾਂ ਕਿਹਾ ਫਿਲਹਾਲ ਸੰਕੇਤਕ ਰੋਸ ਮੁਜ਼ਾਹਰਾ ਹੀ ਕਿਹਾ ਜਾ ਰਿਹਾ ਹੈ। ਮੁਲਾਜ਼ਮਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਸਰਕਾਰ ਨੇ ਉਨ੍ਹਾਂ ਨਾਲ ਮੀਟਿੰਗ ਕਰਕੇ ਕੋਈ ਉਚਿਤ ਫ਼ੈਸਲਾ ਨਾ ਕੀਤਾ ਤਾਂ ਉਨ੍ਹਾਂ ਵੱਲੋਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ।
Last Updated : Feb 3, 2023, 8:31 PM IST