40 ਮੁਕਤਿਆਂ ਦਾ ਸ਼ਹੀਦੀ ਦਿਹਾੜਾ, ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਈਆਂ ਸੰਗਤਾਂ - Maghi
🎬 Watch Now: Feature Video


Published : Jan 14, 2024, 3:50 PM IST
ਬਠਿੰਡਾ ਵਿਖੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ 40 ਮੁਕਤਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਈਆਂ ਹਨ। ਇਸ ਪਵਿੱਤਰ ਦਿਹਾੜੇ ਮੌਕੇ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਭਾਈ ਜਗਤਾਰ ਸਿੰਘ ਨੇ ਇਤਿਹਾਸ ਉੱਤੇ ਚਾਨਣਾ ਪਾਇਆ ਅਤੇ ਸੰਗਤ ਦੀ ਆਮਦ ਨੂੰ ਦੇਖਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਪੁਖ਼ਤਾ ਪ੍ਰਬੰਧ ਕਰਨ ਦੀ ਗੱਲ ਆਖੀ। ਉੱਥੇ ਹੀ, ਇੱਥੇ ਪਹੁੰਚੀ ਸੰਗਤ ਨੇ ਕਿਹਾ ਕਿ ਅੱਜ ਦੇ ਦਿਨ ਇੱਥੇ ਮੱਥਾ ਟੇਕ ਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਘੀ ਦਾ ਦਿਹਾੜਾ ਜਿੱਥੇ ਸ੍ਰੀ ਮੁਕਤਸਰ ਸਾਹਿਬ ਮਨਾਇਆ ਜਾਂਦਾ, ਉੱਥੇ ਹੀ ਇੱਥੇ ਵੀ 40 ਮੁਕਤਿਆਂ ਦੀ ਯਾਦ ਵਿੱਚ ਸੰਗਤ ਦਾ ਇੱਕਠ ਹੁੰਦਾ ਹੈ। ਇਸ ਮੌਕੇ ਤਖ਼ਤ ਸਾਹਿਬ ਵਿਖੇ ਫੁੱਲਾਂ ਨਾਲ ਸ਼ਾਨਦਾਰ ਸਜਾਵਟ ਕੀਤੀ ਗਈ।