Illegal liquor: ਆਬਕਾਰੀ ਵਿਭਾਗ ਨੇ ਨਾਜਾਇਜ਼ ਸ਼ਰਾਬ ਦੀਆਂ 240 ਬੋਤਲਾਂ ਸਮੇਤ ਇੱਕ ਵਿਅਕਤੀ ਕੀਤਾ ਕਾਬੂ - ਨਾਜਾਇਜ਼ ਸ਼ਰਾਬ ਦੀਆਂ 240 ਬੋਤਲਾਂ
🎬 Watch Now: Feature Video
Published : Sep 28, 2023, 4:02 PM IST
ਅੰਮ੍ਰਿਤਸਰ ਦੇ ਗਿਲਵਾਲੀ ਗੇਟ ਇਲਾਕੇ 'ਚ ਦੇਰ ਰਾਤ ਆਬਕਾਰੀ ਵਿਭਾਗ ਵਲੋਂ ਕਾਰਵਾਈ ਕਰਦਿਆਂ ਇਕ ਅੰਕੁਰ ਵਡੇਰਾ ਨਾਮ ਦੇ ਨੋਜਵਾਨ ਨੂੰ ਕਾਬੂ ਕੀਤਾ ਗਿਆ। ਜਿਸ ਕੋਲੋਂ ਆਬਕਾਰੀ ਵਿਭਾਗ ਨੇ ਵੱਖ-ਵੱਖ ਬ੍ਰਾਂਡਾਂ ਦੀ ਸ਼ਰਾਬ ਦੀਆਂ ਕਰੀਬ 240 ਬੋਤਲਾਂ ਬਰਾਮਦ ਕੀਤੀਆਂ ਹਨ। ਆਬਕਾਰੀ ਵਿਭਾਗ ਨੇ ਦੱਸਿਆ ਕਿ ਐਕਸਾਈਜ਼ ਐਕਟ ਦੇ ਅਨੁਸਾਰ ਮੁਲਜ਼ਮ ਨਾਜਾਇਜ਼ ਸ਼ਰਾਬ ਸਬੰਧੀ ਜ਼ੁਰਮਾਨਾ ਨਹੀਂ ਭਰਦਾ ਤਾਂ ਉਸ ਨੂੰ ਸਜਾ ਵੀ ਹੋ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਸ ਐਕਟ ਦੇ ਅਨੁਸਾਰ ਮੁਲਜ਼ਮ ਕੰਪਾਊਂਡ ਕਾਰਵਾਈ ਦੇ ਤਹਿਤ ਜ਼ੁਰਮਾਨਾ ਭਰ ਕੇ ਰਿਹਾਅ ਵੀ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਆਮ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਨਾਜਾਇਜ਼ ਸ਼ਰਾਬ ਸਬੰਧੀ ਜੇਕਰ ਉਨ੍ਹਾਂ ਨੂੰ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਪੁਲਿਸ ਜਾਂ ਆਬਕਾਰੀ ਵਿਭਾਗ ਨੂੰ ਇਸ ਦੀ ਜਾਣਕਾਰੀ ਜ਼ਰੂਰ ਦੇਣ।