Counterfeit liquor recovered: ਆਬਕਾਰੀ ਵਿਭਾਗ ਨੇ ਛਾਪੇਮਾਰੀ ਕਰਕੇ ਭਾਰੀ ਮਾਤਰਾ 'ਚ ਬਰਾਮਦ ਕੀਤੀ ਨਕਲੀ ਸ਼ਰਾਬ - fake liquor recovered
🎬 Watch Now: Feature Video
Published : Oct 28, 2023, 2:35 PM IST
ਤਰਨਤਾਰਨ ਐਕਸਾਈਜ਼ ਵਿਭਾਗ ਵੱਲੋਂ ਹਰੀਕੇ ਦਰਿਆ ਮੰਡ ਵਿੱਚ ਰੇਡ ਕੀਤੀ ਗਈ। ਅਧਿਕਾਰੀਆਂ ਨੂੰ ਇਸ ਰੇਡ ਦੌਰਾਨ ਭਾਰੀ ਸਫਲਤਾ ਹਾਸਲ ਹੋਈ, ਜਿੱਥੇ ਲੱਖਾਂ ਲੀਟਰ ਨਕਲੀ ਸ਼ਰਾਬ ਬਰਾਮਦ ਕੀਤੀ ਗਈ। ਜਿਹੜੀ ਕਿ ਮੌਕੇ 'ਤੇ ਹੀ ਨਸ਼ਟ ਕੀਤੀ ਗਈ। ਮੌਕੇ 'ਤੇ ਮੌਜੂਦ ਅਧਿਕਾਰੀਆਂ ਨੇ ਦੱਸਿਆ ਕਿ ਦਿਵਾਲੀ ਦਾ ਤਿਉਹਾਰ ਆ ਰਿਹਾ ਹੈ। ਇਸ ਮੌਕੇ ਨੂੰ ਮੱਦੇਨਜ਼ਰ ਰੱਖਦੇ ਹੋਏ ਸਖ਼ਤੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਇਸ ਮੌਕੇ ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਨਾ ਹੋਵੇ ਇਸ ਲਈ ਐਕਸਾਈਜ਼ ਵਿਭਾਗ ਤਰਨ ਤਾਰਨ ਵੱਲੋਂ ਇਹ ਰੇਡ ਕੀਤੀ ਗਈ ਹੈ। ਇਸ ਦੌਰਾਨ ਵੱਡੀਆਂ ਵੱਡੀਆਂ ਤਰਪੈਲਾਂ, ਚਾਲੂ ਭੱਠੀ ਅਤੇ ਬਰਤਨ ਬਰਾਮਦ ਹੋਏ ਹਨ। ਮੁਲਾਜ਼ਮਾਂ ਨੇ ਮੌਕੇ ਤੇ ਹੀ ਸਭ ਕੁਝ ਜ਼ਬਤ ਕਰ ਲਿਆ ਅਤੇ ਭਾਰੀ ਮਾਤਰਾ ਵਿੱਚ ਨਕਲੀ ਸ਼ਰਾਬ ਨਸ਼ਟ ਕੀਤੀ। ਉਹਨਾਂ ਕਿਹਾ ਕਿ ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਮੌਕੇ ਤੋਂ ਫਰਾਰ ਹੋ ਗਏ ਹਨ ਪਰ ਜਲਦ ਹੀ ਇਹਨਾਂ ਨੂੰ ਕਾਬੂ ਕੀਤਾ ਜਾਵੇਗਾ।