ਆਰਮੀ ਇੰਟੈਲੀਜੈਂਸ ਵੱਲੋਂ ਆਯੋਜਿਤ ਪ੍ਰੋਗਰਾਮ 'ਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ ਕੀਤਾ ਗਿਆ ਸਨਮਾਨਿਤ - martyred soldiers were honored
🎬 Watch Now: Feature Video
Published : Dec 19, 2023, 6:37 PM IST
ਪਠਾਨਕੋਟ: ਕਰਨਲ ਕਮਾਂਡੈਂਟ ਇੰਟੈਲੀਜੈਂਸ ਕੋਰ ਲੈਫਟੀਨੈਂਟ ਜਨਰਲ ਪ੍ਰਦੀਪ ਕੁਮਾਰ ਚਾਹਲ ਦੀ ਅਗਵਾਈ ਹੇਠ ਅੱਜ ਪਠਾਨਕੋਟ ਵਿਖੇ ਆਰਮੀ ਇੰਟੈਲੀਜੈਂਸ ਵੱਲੋਂ ਇੱਕ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਦੇਸ਼ ਲਈ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਅਤੇ ਵੀਰ ਨਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਸਨਮਾਨ ਸਮਾਰੋਹ 'ਚ ਵਿਸ਼ੇਸ਼ ਤੌਰ 'ਤੇ ਉਨ੍ਹਾਂ ਨੂੰ ਸਨਮਾਨਿਤ ਕਰਨ ਲਈ ਆਰਮੀ ਇੰਟੈਲੀਜੈਂਸ ਦੇ ਸੂਬੇਦਾਰ ਦੀਪਕ ਸਿੰਘ ਅਤੇ ਫੌਜ ਦੇ ਅਧਿਕਾਰੀ ਵੀ ਪੁਣੇ ਤੋਂ ਪਠਾਨਕੋਟ ਪਹੁੰਚੇ, ਜਿੱਥੇ ਉਨ੍ਹਾਂ ਨੇ ਬਹਾਦਰ ਔਰਤਾਂ ਨੂੰ ਸਨਮਾਨਿਤ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਰਮੀ ਇੰਟੈਲੀਜੈਂਸ ਅਧਿਕਾਰੀ ਨੇ ਦੱਸਿਆ ਕਿ ਇਹ ਪ੍ਰੋਗਰਾਮ ਉੱਚ ਅਧਿਕਾਰੀਆਂ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਦੇਸ਼ ਲਈ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ ਅਤੇ ਇਸ ਸਨਮਾਨ ਵਿੱਚ ਬਹਾਦਰ ਔਰਤਾਂ ਨੂੰ ਸਨਮਾਨਿਤ ਕੀਤਾ ਗਿਆ।ਇਸ ਸਬੰਧੀ ਜਦੋਂ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਹੈ, ਜੋ ਕਿ ਸ਼ਲਾਘਾਯੋਗ ਕਦਮ ਹੈ ਅਤੇ ਉਨ੍ਹਾਂ ਨੂੰ ਇਸ ਪ੍ਰੋਗਰਾਮ ਵਿੱਚ ਆ ਕੇ ਚੰਗਾ ਲੱਗਾ ਹੈ।