Kisan Protest In Kapurthala : ਲਖੀਮਪੁਰ ਖੀਰੀ ਕਾਂਡ ਨੂੰ ਬੀਤੇ 3 ਸਾਲ, ਕਿਸਾਨਾਂ ਨੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ - Kapurthala latest news in Punjabi
🎬 Watch Now: Feature Video
Published : Oct 3, 2023, 4:18 PM IST
ਸੁਲਤਾਨਪੁਰ ਲੋਧੀ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜਥੇਬੰਦੀ ਨੇ ਕੇਂਦਰ ਸਰਕਾਰ ਅਤੇ ਲਖੀਮਪੁਰ ਖੀਰੀ ਘਟਨਾ ਦੇ ਮੁਲਜ਼ਮਾਂ ਦੇ ਖਿਲਾਫ਼ ਰੋਸ ਮੁਜ਼ਾਹਰਾ ਕੀਤਾ ਹੈ। ਇਸ ਮੌਕੇ ਕਿਸਾਨਾਂ ਨੇ ਪੁਤਲਾ ਵੀ ਫੂਕਿਆ। ਕਿਸਾਨਾਂ ਨੇ ਕਿਹਾ ਕਿ ਲਖੀਮਪੁਰ ਖੀਰੀ ਕਾਂਡ ਨੂੰ ਤਿਨ ਸਾਲ ਦਾ ਸਮਾਂ ਹੋ ਗਿਆ ਹੈ। ਇਸ ਵਿੱਚ ਕਿਸਾਨ ਅਤੇ ਇੱਕ ਪੱਤਰਕਾਰ ਦੀ ਮੌਤ ਹੋਈ ਸੀ। ਹੈਰਾਨੀ ਵਾਲੀ ਗੱਲ ਹੈ ਕਿ ਹਾਲੇ ਤੱਕ ਇਨਸਾਫ਼ ਨਹੀਂ ਮਿਲਿਆ ਹੈ। ਕਿਸਾਨਾਂ ਨੇ ਕਿਹਾ ਕਿ ਉਹ ਸਰਕਾਰ ਦੇ ਤਨਾਸ਼ਾਹੀ ਰਵੱਈਏ ਅੱਗੇ ਗੋਡੇ ਨਹੀਂ ਟੇਕਣਗੇ। ਕਿਸਾਨਾਂ ਨੇ ਮੰਗ ਕੀਤੀ ਕਿ ਇਸ ਘਟਨਾ ਦੇ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਕਿਸਾਨਾਂ ਨੇ ਸੰਘਰਸ਼ ਦੀ ਚੇਤਾਵਨੀ ਵੀ ਦਿੱਤੀ ਹੈ।