Farmer Protest : ਵੱਖ-ਵੱਖ ਮਸਲਿਆਂ ਨੂੰ ਲੈ ਕੇ ਡੀਸੀ ਅਤੇ ਐਸਐਸਪੀ ਦਫਤਰ ਅੱਗੇ ਕਿਸਾਨਾਂ ਨੇ ਲਗਾਇਆ ਧਰਨਾ - Farmers Protest News
🎬 Watch Now: Feature Video
Published : Sep 11, 2023, 6:09 PM IST
ਤਰਨਤਾਰਨ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਜ਼ਿਲ੍ਹਾ ਤਰਨ ਤਾਰਨ ਦੇ ਆਗੂਆਂ ਵਲੋਂ ਡੀਸੀ ਅਤੇ ਐਸਐਸਪੀ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਕਿਸਾਨ ਆਗੂ ਨੇ ਦੱਸਿਆ ਕਿ ਜੋ ਵੱਖ-ਵੱਖ ਮਸਲਿਆਂ ਨੂੰ ਲੈ ਕੇ ਜਿਵੇਂ ਕਿਸਾਨਾਂ ਉੱਤੇ ਹੋਏ ਝੂਠੇ ਪਰਚੇ, ਹੜ੍ਹ ਪੀੜਤਾਂ ਨੂੰ ਸਰਕਾਰ ਵੱਲੋਂ ਮੁਆਵਜ਼ਾ ਆਦਿ ਸਬੰਧੀ ਧਰਨਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਨਾ ਧਿਆਨ ਦਿੱਤਾ, ਤਾਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਡਾ ਐਕਸ਼ਨ (Farmer Protest) ਉਲੀਕੇਗੀ। ਉਨ੍ਹਾਂ ਕਿਹਾ ਇਸ ਸੰਬਧੀ ਪਹਿਲਾਂ ਹੀ ਮੰਗ ਪੱਤਰ ਰਾਹੀਂ ਅਧਿਕਾਰੀਆਂ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ। ਆਗੂਆਂ ਨੇ ਕਿਹਾ ਕਿ ਜੇਕਰ ਮੰਗ ਪੱਤਰ ਵਿੱਚ ਰੱਖੇ ਮਸਲੇ ਹੱਲ ਨਹੀਂ ਹੁੰਦੇ, ਤਾਂ ਧਰਨੇ ਨੂੰ ਅਣਮਿੱਥੇ ਸਮੇਂ ਲਈ ਚਲਾਇਆ ਜਾਵੇਗਾ। ਇਸ ਦੀ ਜ਼ਿੰਮੇਵਾਰੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ (Farmer Protest In Tarn Taran) ਦੀ ਹੋਵੇਗੀ।