ਕਿਸਾਨਾਂ ਨੇ ਪੰਜਾਬ ਸਰਕਾਰ ਦਾ ਸਾੜਿਆ ਪੁਤਲਾ - farmers against punjab govt
🎬 Watch Now: Feature Video

ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 16 ਨਵੰਬਰ ਤੋਂ ਸ਼ੁਰੂ ਕੀਤਾ ਗਿਆ। ਸੰਘਰਸ਼ ਲਗਾਤਾਰ ਅੱਜ 9ਵੇਂ ਦਿਨ ਵੀ ਜਾਰੀ ਹੈ। ਤਲਵੰਡੀ ਸਾਬੋ ਵਿਖੇ ਕਿਸਾਨਾਂ ਵੱਲੋਂ ਬਠਿੰਡਾ-ਦਿੱਲੀ ਸਟੇਟ ਹਾਈਵੇ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਧਰਨੇ ਦੌਰਾਨ ਕਿਸਾਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਫੂਕ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਜਿੰਨਾ ਸਮਾਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ, ਉੰਨਾਂ ਸਮਾਂ ਸੰਘਰਸ਼ ਜਾਰੀ ਰਹੇਗਾ। farmer protest in punjab. farmers against punjab govt
Last Updated : Feb 3, 2023, 8:33 PM IST