ਇਸ ਮਾਮਲੇ ਨੂੰ ਲੈ ਕੇ ਕਿਸਾਨਾਂ ਨੇ ਥਾਣੇ ਦਾ ਘਿਰਾਓ ਕੀਤਾ ਖ਼ਤਮ - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਥਾਣੇ ਦਾ ਘਿਰਾਓ
🎬 Watch Now: Feature Video
ਹੁਸ਼ਿਆਰਪੁਰ ਦੇ ਬਲਾਕ ਦਸੂਹਾ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਪਿਛਲੇ ਤਿੰਨ ਦਿਨਾਂ ਤੋਂ ਥਾਣਾ ਦਸੂਹਾ ਦਾ ਘਿਰਾਓ ਕੀਤਾ ਹੋਇਆ ਸੀ। ਜਿਸ ਨੂੰ ਬਜੁਰਗ ਔਰਤ ਅਤੇ ਉਸ ਦੇ ਅੰਨੇ ਪੁੱਤਰਾਂ ਨੂੰ ਜ਼ਮੀਨ ਦਾ ਕਬਜ਼ਾ ਮਿਲਣ ਪਿੱਛੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਥਾਣੇ ਦਾ ਘਿਰਾਓ ਖਤਮ ਕਰ ਦਿਤਾ। ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਉਪ ਪ੍ਰਧਾਨ ਸਵਿੰਦਰ ਚੁਤਾਲਾ ਅਤੇ ਜਿਲਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਕਿਹਾ ਕਿ ਕੁਝ ਧਨਾੜ ਅਤੇ ਰਾਜਨੀਤਕ ਲੋਕਾਂ ਦੇ ਸ਼ਹਿ ਦੇ ਬਾਵਜੂਦ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਵੱਡੀ ਜਿੱਤ ਪ੍ਰਾਪਤ ਹੋਈ ਹੈ ਅਤੇ ਇਕ ਬਜੁਰਗ ਔਰਤ ਨੂੰ ਇਨਸਾਫ ਦਿਵਾਉਣ ਲਈ ਥਾਣੇ ਦਾ ਤਿੰਨ ਦਿਨ ਘਿਰਾਓ ਕਰਨਾ ਪਿਆ। ਦੂਜੇ ਪਾਸੇ ਡੀਐਸਪੀ ਬਲਵੀਰ ਸਿੰਘ ਦਸੂਹਾ ਨੇ ਕਿਹਾ ਕਿ ਬਜੁਰਗ ਔਰਤ ਰਜਿੰਦਰ ਕੌਰ ਨੂੰ ਉਸ ਦੀ ਜਮੀਨ ਦਾ ਕਬਜ਼ਾ ਦਿਵਾ ਦਿੱਤਾ ਹੈ ਤੇ ਰਸਤੇ ਦਾ ਹਲ ਇੱਕ ਦੋ ਦਿਨਾਂ ਵਿੱਚ ਹੋ ਜਾਵੇਗਾ।
Last Updated : Feb 3, 2023, 8:29 PM IST