ਕਿਸਾਨ ਮਜਦੂਰ ਜਥੇਬੰਦੀ ਵੱਲੋਂ ਡੀਸੀ ਦਫ਼ਤਰ ਅੱਗੇ ਪੱਕਾ ਮੋਰਚੇ ਚੌਥੇ ਦਿਨ ਵੀ ਜਾਰੀ
🎬 Watch Now: Feature Video
ਮੋਗਾ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ (Kisan Mazdoor Struggle Committee Punjab) ਦੀ ਅਗਵਾਈ ਹੇਠ ਦਿੱਲੀ ਮੋਰਚੇ ਦੀ ਦੂਜੀ ਵਰ੍ਹੇਗੰਢ ਤੋਂ, ਡੀ ਸੀ ਦਫਤਰਾਂ ਉੱਤੇ ਸ਼ੁਰੂ ਕੀਤੇ ਗਏ ਪੰਜਾਬ ਪੱਧਰੀ ਮੋਰਚੇ ਚੌਥੇ ਦਿਨ ਵੀ ਜਾਰੀ ਰਹੇ | ਡੀਸੀ ਦਫਤਰ ਵਿੱਚ ਲੱਗੇ ਮੋਰਚੇ ਦੌਰਾਨ ਕਿਸਾਨਾਂ ਮਜ਼ਦੂਰਾਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਪੁਤਲੇ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਪ੍ਰਦਰਸ਼ਨ ਕੀਤਾ | ਮੋਰਚੇ ਨੂੰ ਸੰਬੋਧਨ ਕਰਦੇ ਹੋਏ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਬਹਾਨੇ ਬਾਜ਼ੀਆਂ ਅਤੇ ਝੂਠ ਬੋਲਣ ਵਿੱਚ ਮੋਦੀ ਸਰਕਾਰ ਨੂੰ ਵੀ ਮਾਤ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਬਿਆਨ ਦੀ ਆੜ ਹੇਠ ਗਰੀਬ ਲੋਕਾਂ ਦੀ ਜ਼ਮੀਨ ਹੜੱਪਣ ਦੀ ਕੋਸ਼ਿਸ਼ (Trying to grab the land of poor people) ਕਰ ਰਹੀ ਹੈ, ਸਰਕਾਰ ਨੂੰ ਸੁਪਰੀਮ ਕੋਰਟ ਦੇ ਸਿਰਫ ਉਹ ਫੈਸਲੇ ਦਿਖਾਈ ਦਿੰਦੇ ਹਨ। ਜਿੰਨ੍ਹਾਂ ਨੂੰ ਵੱਖਰੇ ਤਰੀਕੇ ਨਾਲ ਅਧਾਰ ਬਣਾ ਕੇ ਲੋਕ ਹਿੱਤਾਂ ਦਾ ਘਾਣ ਕੀਤਾ ਜਾ ਸਕੇ, ਪਰ ਜਥੇਬੰਦੀ ਲੋਕ ਹਿੱਤਾਂ ਦੇ ਪੱਖ ਵਿਚ ਸਰਕਾਰ ਦੇ ਇਸ ਫੈਸਲੇ ਦੇ ਵਿਰੁੱਧ ਖੜ੍ਹੀ ਰਹੇਗੀ | ਉਨ੍ਹਾਂ ਕਿਹਾ ਜਦੋਂ ਤੱਕ ਹੱਕੀ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਪ੍ਰਦਰਸ਼ਨ (Demonstration against Punjab Govt) ਇਸੇ ਤਰ੍ਹਾਂ ਜਾਰੀ ਰਹਿਣਗੇ।
Last Updated : Feb 3, 2023, 8:34 PM IST