CCI ਵੱਲੋਂ ਖਰੀਦ ਬੰਦ ਕੀਤੇ ਜਾਣ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਨਰਮਾ ਸਾੜ ਕੇ ਕੀਤਾ ਗਿਆ ਪ੍ਰਦਰਸ਼ਨ - ਨਰਮੇ ਦੀ ਫਸਲ ਨੂੰ ਅੱਗ ਲਗਾਈ
🎬 Watch Now: Feature Video
Published : Dec 13, 2023, 7:17 AM IST
ਬਠਿੰਡਾ ਵਿੱਚ ਪੰਜਾਬ ਦੀ ਨਰਮਾ ਪੱਟੀ ਵਿੱਚ ਕੇਂਦਰੀ ਏਜੰਸੀ ਸੀਸੀਆਈ ਵੱਲੋਂ ਨਰਮੇ ਦੀ ਖਰੀਦ ਬੰਦ ਕੀਤੇ ਜਾਣ ਦੇ ਵਿਰੋਧ ਵਿੱਚ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਿਸਾਨਾਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਸੀਸੀਆਈ ਦੇ ਦਫਤਰ ਅੱਗੇ ਨਰਮੇ ਦੀ ਫਸਲ ਨੂੰ ਅੱਗ ਲਗਾਈ ਗਈ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਨਰਮੇ ਦੀ ਖਰੀਦ ਸੀਸੀਆਈ ਵੱਲੋਂ ਪਿਛਲੇ ਕਈ ਦਿਨਾਂ ਤੋਂ ਬੰਦ ਕੀਤੀ ਗਈ ਹੈ ਜਦੋਂ ਕਿ ਹਰਿਆਣਾ ਵਿੱਚ ਸੀਸੀਆਈ ਵੱਲੋਂ ਨਰਮੇ ਦੀ ਖਰੀਦ ਬਕਾਇਦਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖਰੀਦ ਬੰਦ ਕੀਤੇ ਜਾਣ ਕਾਰਨ ਪ੍ਰਾਈਵੇਟ ਪਲੇਅਰਾਂ ਵੱਲੋਂ ਐਮਐਸਪੀ ਤੋਂ ਘੱਟ ਰੇਟ 'ਤੇ ਨਰਮੇ ਦੀ ਖਰੀਦ ਕੀਤੀ ਜਾ ਰਹੀ ਹੈ, ਜਿਸ ਕਾਰਨ ਕਿਸਾਨਾਂ ਨੂੰ ਵੱਡਾ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਕਿਸਾਨਾਂ ਨੇ ਕਿਹਾ ਕਿ ਕੇਂਦਰ ਵਲੋਂ ਪੰਜਾਬ ਦੇ ਕਿਸਾਨਾਂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ। ਉਨ੍ਹਾਂ ਦਾ ਕਹਿਣਾ ਕਿ ਜੇਕਰ ਜਲਦ ਖਰੀਦ ਸ਼ੁਰੂ ਨਾ ਕੀਤੀ ਗਈ ਤਾਂ ਆਉਂਦੇ ਦਿਨਾਂ ਵਿੱਚ ਉਹ ਸੀਸੀਆਈ ਦਫਤਰ ਦੇ ਅੱਗੇ ਪੱਕਾ ਮੋਰਚਾ ਵੀ ਲਾ ਸਕਦੇ ਹਨ।