Farmer Protest : ਕਿਸਾਨਾਂ ਨੇ ਸਰਕਾਰ ਖ਼ਿਲਾਫ ਖੋਲ੍ਹਿਆ ਮੋਰਚਾ, ਹੁਸ਼ਿਆਰਪੁਰ ਮਿੰਨੀ ਸਕੱਤਰੇਤ ਬਾਹਰ ਲਾਇਆ ਧਰਨਾ - kisan dharne di khabar
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/22-09-2023/640-480-19579393-39-19579393-1695380827162.jpg)
![ETV Bharat Punjabi Team](https://etvbharatimages.akamaized.net/etvbharat/prod-images/authors/punjabi-1716535584.jpeg)
Published : Sep 22, 2023, 5:00 PM IST
ਹੁਸ਼ਿਆਰਪੁਰ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਹੁਸ਼ਿਆਰਪੁਰ ਵਿਖੇ ਮਿੰਨੀ ਸਕੱਤਰੇਤ ਬਾਹਰ ਕਿਸਾਨਾਂ ਵੱਲੋਂ ਇਕੱਤਰ ਹੋ ਕੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੰਜਾਬ ਅਤੇ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨੀ ਅੰਦੋਲਨ ਦੌਰਾਨ ਮੰਨੀਆਂ ਮੰਗਾਂ ਨੂੰ ਪੂਰਾ ਕਰਨ 'ਚ ਸਰਕਾਰ ਆਨਾਕਾਨੀ ਕਰ ਰਹੀ ਹੈ। ਇਸ ਤੋਂ ਇਲਾਵਾ ਹੜ੍ਹਾਂ 'ਚ ਕਿਸਾਨਾਂ ਅਤੇ ਆਮ ਲੋਕਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ,ਪਰ ਸਰਕਾਰਾਂ ਪੀੜਤਾਂ ਦਾ ਹੱਥ ਨਹੀਂ ਫੜ੍ਹ ਰਹੀਆਂ। ਜਿਸ ਕਾਰਨ ਅੱਜ ਦਾ ਇਹ ਧਰਨਾ ਪ੍ਰਦਰਸ਼ਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਕਿਸਾਨ ਪੰਜਾਬ ਅਤੇ ਕੇਂਦਰੀ ਆਗੂਆਂ ਕੋਲ ਪਹੁੰਚ ਕਰ ਚੁੱਕੇ ਹਨ ਤੇ ਆਪਣੀਆਂ ਮੰਗਾਂ ਨੂੰ ਲੈ ਕੇ ਅਗਾਹ ਕਰ ਚੁੱਕੇ ਹਨ, ਪਰ ਬਾਵਜੂਦ ਇਸ ਦੇ ਸਰਕਾਰਾਂ ਵੱਲੋਂ ਸਾਰ ਨਹੀਂ ਲਈ ਜਾ ਰਹੀ ਹੈ। ਇਸ ਕਾਰਨ ਕਿਸਾਨਾਂ 'ਚ ਸਰਕਾਰਾਂ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਕਿਸਾਨ ਆਗੂਆਂ ਨੇ ਸਖਤ ਲਹਿਜ਼ੇ 'ਚ ਚਿਤਾਵਨੀ ਦਿੱਤੀ ਹੈ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ 'ਤੇ ਹੁਣ ਵੀ ਸਰਕਾਰਾਂ ਨੇ ਗੌਰ ਨਾ ਕੀਤਾ, ਤਾਂ ਆਉਣ ਵਾਲੇ ਸਮੇਂ 'ਚ ਤਕੜੇ ਸੰਘਰਸ਼ ਵਿੱਢੇ ਜਾਣਗੇ।