10 ਜਨਵਰੀ ਨੂੰ ਚੰਡੀਗੜ੍ਹ 'ਚ ਕਿਸਾਨਾਂ ਦੀ ਮੁੜ ਹੋਵੇਗੀ ਦੇਸ਼ ਦੇ ਵੱਡੇ ਬੁੱਧੀਜੀਵੀਆਂ ਨਾਲ ਮੀਟਿੰਗ - Sarwan Singh Pandher
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/08-01-2024/640-480-20456406-1021-20456406-1704699904896.jpg)
![ETV Bharat Punjabi Team](https://etvbharatimages.akamaized.net/etvbharat/prod-images/authors/punjabi-1716535584.jpeg)
Published : Jan 8, 2024, 1:41 PM IST
ਅੰਮ੍ਰਿਤਸਰ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਸਰਵਨ ਸਿੰਘ ਪੰਧੇਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੇਸ਼ ਦੇ ਦੋ ਵੱਡੇ ਫੋਰਮਾਂ ਵੱਲੋਂ 13 ਫਰਵਰੀ ਨੂੰ ਦਿੱਲੀ ਕੂਚ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਵੱਲੋਂ 10 ਜਨਵਰੀ ਨੂੰ ਚੰਡੀਗੜ੍ਹ ਵਿੱਚ ਦੇਸ਼ ਦੇ ਵੱਡੇ ਬੁੱਧੀਜੀਵੀਆਂ ਨਾਲ ਮੀਟਿੰਗ ਕੀਤੀ ਜਾਵੇਗੀ ਤੇ ਇਸ ਤੋਂ ਬਾਅਦ 20 ਤੇ 21 ਜਨਵਰੀ ਨੂੰ ਦਿੱਲੀ ਵਿੱਚ ਸਾਰੇ ਸੰਗਠਨਾਂ ਦੀ ਮੀਟਿੰਗ ਸੱਦ ਕੇ ਵਿਚਾਰ-ਵਟਾਦਰਾਂ ਕੀਤਾ ਜਾਵੇਗਾ। ਪੰਧੇਰ ਨੇ ਕਿਹਾ ਕਿ ਡਰਾਈਵਰਾਂ ਨੇ ਹੜਤਾਲ ਕਰਨ ਦਾ ਜੋ ਫੈਸਲਾ ਕੀਤਾ ਹੈ, 18 ਜਨਵਰੀ ਨੂੰ ਅਸੀਂ ਉਹਨਾਂ ਦਾ ਸਮਰਥਨ ਕਰਾਂਗੇ ਤੇ ਸਰਕਾਰ ਤੋਂ ਮੰਗ ਕਰਦੇ ਹਾਂ ਹੜਤਾਲ ਜਾਣ ਤੋਂ ਪਹਿਲਾਂ ਉਹਨਾਂ ਦੇ ਨਾਲ ਗੱਲ ਕਰਕੇ ਕੇਂਦਰ ਸਰਕਾਰ ਮਸਲਿਆਂ ਦਾ ਹੱਲ ਕਰੇ।