ਰੇਲਵੇ ਅਧਿਕਾਰੀ ਸ਼ਸ਼ੀ ਪ੍ਰਭਾ ਨੇ ਪਟਰੀ ਉੱਤੇ ਸੈਲਫੀ ਲੈਣ ਵਾਲਿਆਂ ਨੂੰ ਕੀਤੀ ਇਹ ਅਪੀਲ - ਫ਼ਤਹਿਗੜ੍ਹ ਸਾਹਿਬ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-16895270-thumbnail-3x2-fgsss.jpg)
ਫ਼ਤਹਿਗੜ੍ਹ ਸਾਹਿਬ ਵਿਖੇ ਪੰਜਾਬ ਪੁਲਿਸ ਵੱਲੋਂ ਸੂਬੇ ਦੇ ਧਾਰਮਿਕ ਤੇ ਜਨਤਕ ਸਥਾਨਾਂ ਦੀ ਸੁਰੱਖਿਆ ਨੂੰ ਵਿਸ਼ੇਸ਼ ਤਰਜ਼ੀਹ ਦਿੱਤੀ ਜਾ ਰਹੀ ਹੈ, ਤਾਂ ਜੋ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਈ ਜਾ ਸਕੇ। ਇਹ ਪ੍ਰਗਟਾਵਾ ਏਡੀਜੀਪੀ (ਰੇਲਵੇ) ਸ਼ਸ਼ੀ ਪ੍ਰਭਾ ਨੇ ਰੇਲਵੇ ਸਟੇਸ਼ਨ ਸਰਹਿੰਦ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਰੇਲਵੇ ਸਟੇਸ਼ਨਾਂ ਦੀ ਸੁਰੱਖਿਆ ਨੂੰ ਲਈ ਜਿੱਥੇ ਸੀਸੀਟੀਵੀ ਕੈਮਰੇ ਲਗਾਏ ਗਏ ਹਨ, ਉੱਥੇ ਹੀ ਪੁਲਿਸ ਦੀਆਂ ਟੀਮਾਂ ਨਿਰੰਤਰ ਰੇਲ ਗੱਡੀਆਂ ਦੀ ਚੈਕਿੰਗ ਵੀ ਕਰਦੀਆਂ ਹਨ, ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਨਾਗਰਿਕਾਂ ਦੀ ਸੁਰੱਖਿਆ ਪੰਜਾਬ ਪੁਲਿਸ ਲਈ ਮੋਹਰੀ ਹੈ ਅਤੇ ਇਸ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ। ਏਡੀਜੀਪੀ ਨੂੰ ਨੌਜਵਾਨਾਂ ਵੱਲੋਂ ਰੇਲ ਦੀਆਂ ਪਟੜੀਆਂ 'ਤੇ ਖੜ੍ਹ ਕੇ ਸੈਲਫੀਆਂ ਖਿੱਚਣ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਏਡੀਜੀਪੀ ਨੇ ਕਿਹਾ ਕਿ ਉਹ ਨੌਜਵਾਨ ਵਰਗ ਨੂੰ ਅਪੀਲ ਕਰਦੇ ਹਨ ਕਿ ਉਹ ਖ਼ਤਰਨਾਕ ਥਾਵਾਂ 'ਤੇ ਖੜੇ ਹੋ ਕੇ ਸੈਲਫੀਆਂ ਖਿੱਚਣ ਤੋਂ ਗੁਰੇਜ ਕਰਨ। taking selfies on the tracks Fatehgarh Sahib Railway officer ADGP Shashi Prabha
Last Updated : Feb 3, 2023, 8:32 PM IST