ਮਾਨਸਾ 'ਚ ਗੈਂਗਸਟਰ ਅਰਸ਼ ਡੱਲਾ ਦਾ ਨਜ਼ਦੀਕੀ ਗੁਰਗਾ ਗ੍ਰਿਫ਼ਤਾਰ, ਅਸਲੇ ਸਮੇਤ ਕਾਰਤੂਸ ਵੀ ਬਰਮਦ - Gangster Arsh Dalla
🎬 Watch Now: Feature Video
Published : Jan 12, 2024, 4:13 PM IST
ਮਾਨਸਾ ਪੁਲਿਸ ਨੇ ਗੈਂਗਸਟਰ ਅਰਸ਼ ਡੱਲਾ ਦੇ ਨਜ਼ਦੀਕੀ ਸਾਥੀ ਨੂੰ ਪਿਸਤੌਲ ਅਤੇ ਕਾਰਤੂਸਾਂ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਮਾਨਸਾ ਦੇ ਐੱਸਪੀਡੀ ਬਾਲ ਕ੍ਰਿਸ਼ਨ ਸ਼ਰਮਾ ਨੇ ਦੱਸਿਆ ਕਿ ਗੈਂਗਸਟਰ ਅਰਸ਼ ਡੱਲਾ ਦੇ ਨਜ਼ਦੀਕੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਇਸ ਮੁਲਜ਼ਮ ਨੇ ਪਟਿਆਲਾ ਦੇ ਬੱਸ ਸਟੈਂਡ ਉੱਤੇ ਫਾਇਰਿੰਗ ਕੀਤੀ ਸੀ, ਗ੍ਰਿਫ਼ਤਾਰ ਮੁਲਜ਼ਮ ਤੋਂ ਮਾਨਸਾ ਪੁਲਿਸ ਨੇ ਇੱਕ ਪਿਸਟਲ ਅਤੇ 9 ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਬਦਨਾਮ ਗੈਂਗਸਟਰ ਅਰਸ਼ ਡੱਲਾ ਦੇ ਇਸ਼ਾਰਿਆਂ ਉੱਤੇ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਮੁਲਜ਼ਮ ਦਾ ਰਿਮਾਂਡ ਹਾਸਿਲ ਕਰਕੇ ਹੋਰ ਜਾਣਕਾਰੀ ਪ੍ਰਾਪਤ ਕੀਤੀ ਜਾਵੇਗੀ।