2 ਜਨਵਰੀ ਤੱਕ ਪੁਲਿਸ ਰਿਮਾਂਡ ਉਤੇ ਗੈਂਗਸਟਰ ਜੱਗੂ ਭਗਵਾਨ ਪੁਰੀਆ - gangster Jaggu Bhagwan Puria latest news
🎬 Watch Now: Feature Video
ਅੰਮ੍ਰਿਤਸਰ ਜੱਗੂ ਭਗਵਾਨਪੁਰੀਆ ਨੂੰ ਕੋਰਟ ਵਿੱਚ ਪੇਸ਼ ਕੀਤਾ ਗਿਆ। ਜੱਗੂ ਭਗਵਾਨਪੁਰੀਆ ਉੱਤੇ ਨਕਲੀ ਪਾਸਪੋਰਟ ਬਣਾ ਕੇ ਬਾਹਰ ਭੇਜਣ ਦਾ ਕੇਸ ਦਰਜ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਅੰਮ੍ਰਿਤਸਰ ਅਦਾਲਤ ਵੱਲੋਂ ਇਸ ਨੂੰ 26 ਦਸੰਬਰ ਤੱਕ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਸੀ। ਅੱਜ ਇਸ ਦਾ ਰਿਮਾਂਡ ਖ਼ਤਮ ਹੋ ਗਿਆ ਸੀ ਜਿਸਦੇ ਚਲਦੇ ਸਪੈਸ਼ਲ ਸਟੇਟ ਸੈਲ ਦੀ ਪੁਲਿਸ ਵੱਲੋਂ ਇਸ ਨੂੰ ਕੋਰਟ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਕੋਰਟ ਵੱਲੋਂ ਵਿਸ਼ੇਸ਼ ਰੂਪ 2 ਜਨਵਰੀ 2023 ਤੱਕ ਪੁਲਿਸ ਰਿਮਾਂਡ 'ਤੇ ਭੇਜਿਆ ਹੈ। ਪੁਲੀਸ ਅਧਿਕਾਰੀ ਸੁਖਬੀਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜੱਗੂ ਭਗਵਾਨਪੁਰੀਆ ਜਾਲੀ ਪਾਸਪੋਰਟ ਬਣਾ ਕੇ ਆਪਣੇ ਸਾਥੀਆਂ ਨੂੰ ਵਿਦੇਸ਼ ਭੇਜਦਾ ਸੀ ਜਿਸ ਦੇ ਚੱਲਦੇ ਉਸ ਉਤੇ FIR ਦਰਜ ਕੀਤੀ ਗਈ ਹੈ।
Last Updated : Feb 3, 2023, 8:37 PM IST