Girl Died In Kapurthala: ਛੱਤ 'ਤੇ ਖੇਡਦੀਆਂ ਬੱਚੀਆਂ ਨੂੰ ਲੱਗਿਆ ਕਰੰਟ, 1 ਦੀ ਮੌਤ ਇੱਕ ਦੀ ਹਾਲਤ ਗੰਭੀਰ - ਬੱਚੀ ਦੀ ਜਾਨ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/29-10-2023/640-480-19888158-thumbnail-16x9-aopa.jpg)
![ETV Bharat Punjabi Team](https://etvbharatimages.akamaized.net/etvbharat/prod-images/authors/punjabi-1716535584.jpeg)
Published : Oct 29, 2023, 5:26 PM IST
ਕਪੂਰਥਲਾ: ਪਿੰਡ ਧਾਲੀਵਾਲ ਦੋਨਾਂ ਵਿਖੇ ਛੱਤ ਉੱਤੇ ਖੇਡ ਰਹੀਆਂ ਦੋ ਬੱਚੀਆਂ ਨੂੰ 11ਕੇ.ਵੀ. ਬਿਜਲੀ ਦੀਆਂ ਤਾਰਾਂ ਤੋਂ ਕਰੰਟ ਲੱਗਣ ਕਾਰਨ ਇਕ ਬੱਚੀ ਦੀ ਮੌਤ ਹੋ ਗਈ, ਜਦਕਿ ਇਕ ਗੰਭੀਰ ਹਾਲਤ ਵਿਚ ਜ਼ਖਮੀ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਧਾਲੀਵਾਲ ਦੋਨਾਂ ਵਿਖੇ ਛੱਤ 'ਤੇ ਬੱਚੀਆਂ ਖੇਡ ਰਹੀਆਂ ਸਨ ਕਿ ਛੱਤ ਤੋਂ ਲੰਘਦੀ 11ਕੇ.ਵੀ. ਬਿਜਲੀ ਦੀਆਂ ਤਾਰਾਂ ਦੀ ਚਪੇਟ ਵਿਚ ਆ ਗਈ ਜਿਸ ਕਾਰਨ ਰਾਜਦੀਪ ਕੌਰ ਪੁੱਤਰੀ ਧਰਮਪਾਲ ਵਾਸੀ ਧਾਲੀਵਾਲ ਦੋਨਾਂ ਅਤੇ ਕੋਮਲਪ੍ਰੀਤ ਕੌਰ ਪੁੱਤਰੀ ਜਸਬੀਰ ਸਿੰਘ ਵਾਸੀ ਧਾਲੀਵਾਲ ਦੋਨਾਂ (Girl Died In Kapurthala With Shocked) ਦੋਵੇਂ ਗੰਭੀਰ ਜ਼ਖਮੀ ਹੋ ਗਈਆਂ। ਪਰਿਵਾਰਕ ਮੈਂਬਰਾਂ ਵਲੋਂ ਦੋਵਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੇ ਡਿਊਟੀ ਡਾ. ਨਵਦੀਪ ਕੌਰ ਨੇ ਰਾਜਦੀਪ ਕੌਰ ਨੂੰ ਮ੍ਰਿਤਕ ਐਲਾਨ ਦਿੱਤਾ। ਜ਼ਿਕਰਯੋਗ ਹੈ ਕਿ ਮ੍ਰਿਤਕ ਰਾਜਦੀਪ ਕੌਰ ਦਾ ਪਿਤਾ ਵਿਦੇਸ਼ ਵਿੱਚ ਰਹਿੰਦਾ ਹੈ। ਲੜਕੀ ਦੀ ਮੌਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪੀੜਤ ਪਰਿਵਾਰ ਨੇ ਇਲਜ਼ਾਮ ਲਾਏ ਕਿ ਬਿਜਲੀ ਮਹਿਕਮੇ ਨੂੰ ਪਹਿਲਾਂ ਵੀ ਕਈ ਵਾਰ ਤਾਰਾਂ ਉੱਪਰ ਚੁੱਕਣ ਲਈ ਕਿਹਾ ਹੈ, ਪਰ ਸਾਡੀ ਨਹੀਂ ਸੁਣੀ ਜਾਂਦੀ।