Purchase of Paddy Started in Hoshiarpur : ਹੁਸ਼ਿਆਰਪੁਰ 'ਚ ਝੋਨੇ ਦੀ ਸਰਕਾਰੀ ਖਰੀਦ ਹੋਈ ਸ਼ੁਰੂ, ਪ੍ਰਬੰਧ ਮੁੱਕਮਲ - Hoshiarpur latest news in Punjabi
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/01-10-2023/640-480-19654696-193-19654696-1696153245438.jpg)
![ETV Bharat Punjabi Team](https://etvbharatimages.akamaized.net/etvbharat/prod-images/authors/punjabi-1716535584.jpeg)
Published : Oct 1, 2023, 3:48 PM IST
ਹੁਸ਼ਿਆਰਪੁਰ : ਪੰਜਾਬ ਵਿੱਚ ਅੱਜ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਜੇਕਰ ਗੱਲ ਕਰੀਏ ਹੁਸ਼ਿਆਰਪੁਰ ਦੀਆਂ ਮੰਡੀਆਂ ਵਿੱਚ ਵੀ ਸਰਕਾਰੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਬਾਰੇ ਜਦੋਂ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਤਾਂ ਕਿਸਾਨਾਂ ਨੇ ਕਿਹਾ ਕਿ ਫਿਲਹਾਲ ਹੁਸ਼ਿਆਰਪੁਰ ਦੀ ਮੰਡੀ ਵਿੱਚ ਪ੍ਰਬੰਧ ਪੂਰੇ ਹਨ। ਹਾਲੇ ਝੋਨਾ ਥੋੜੀ ਮਾਤਰਾ ਵਿੱਚ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਦੋਆਬਾ ਇਲਾਕੇ ਵਿੱਚ ਝੋਨਾ ਦੀ ਖਰੀਦ ਥੋੜੀ ਦੇਰ ਨਾਲ ਸ਼ੁਰੂ ਹੁੰਦੀ ਹੈ, ਇਸਦੇ ਨਾਲ ਹੀ ਕਿਸਾਨਾਂ ਨੇ ਮੰਗ ਕੀਤੀ ਹੈ ਕਿ ਸਰਕਰ ਕਿਸਾਨਾਂ ਦੀ ਫ਼ਸਲ ਦਾ ਇੱਕ ਇੱਕ ਦਾਣਾ ਚੁੱਕੇ ਅਤੇ ਕਿਸਾਨਾਂ ਨੂੰ ਖਰੀਦ ਤੋਂ ਤੁਰੰਤ ਬਾਅਦ ਭੁਗਤਾਨ ਕੀਤਾ ਜਾਵੇ।