Governor Visit Pathankot : ਗਵਰਨਰ ਬਨਵਾਰੀ ਲਾਲ ਪੁਰੋਹਿਤ ਪਹੁੰਚੇ ਪਠਾਨਕੋਟ, ਸਰਹੱਦੀ ਖੇਤਰ ਦੇ ਲੋਕਾਂ ਨਾਲ ਕੀਤੀ ਮੁਲਾਕਾਤ - ਪਠਾਨਕੋਟ ਦੀਆਂ ਖਾਸ ਖਬਰਾਂ
🎬 Watch Now: Feature Video
Published : Oct 13, 2023, 10:52 PM IST
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਸ਼ੇਸ਼ ਤੌਰ 'ਤੇ ਪਠਾਨਕੋਟ ਪਹੁੰਚੇ ਅਤੇ ਸਰਹੱਦੀ ਖੇਤਰ ਦੇ ਲੋਕਾਂ ਨਾਲ ਮੁਲਾਕਾਤ ਕੀਤੀ। ਇੰਨਾ ਹੀ ਨਹੀਂ, ਇਸ ਮੁਲਾਕਾਤ ਦੌਰਾਨ ਉਨ੍ਹਾਂ ਸਰਹੱਦੀ ਪਿੰਡਾਂ ਦੀਆਂ ਗਠਿਤ ਟੀਮਾਂ ਵਿੱਚ ਚੰਗਾ ਕੰਮ ਕਰਨ ਵਾਲੇ ਲੋਕਾਂ ਨੂੰ ਵਧਾਈ ਵੀ ਦਿੱਤੀ ਹੈ। ਸਰਹੱਦੀ ਖੇਤਰ ਵਿੱਚ ਪਾਕਿਸਤਾਨ ਵੱਲੋਂ ਕੀਤੀ ਜਾ ਰਹੀ ਡਰੋਨ ਗਤੀਵਿਧੀ ਨੂੰ ਰੋਕਣ ਲਈ ਵੀ ਬਾਰਡਰ ਵਿਲੇਜ਼ ਦੀਆਂ ਟੀਮਾਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਨੇ ਸੰਬੋਧਨ ਕਰਦਿਆਂ ਕਿਹਾ ਮੈਂ ਕੇਂਦਰ ਸਰਕਾਰ ਵੱਲੋਂ ਸੀਮਾਵਰਤੀ ਖੇਤਰ ਵਿੱਚ ਐਂਟੀ ਡਰੋਨ ਗਤੀਵਿਧੀ ਵਧਾਉਣ ਦੀ ਗੱਲ ਵੀ ਕਹੀ ਹੈ। ਇਸ ਮੌਕੇ ਉਨ੍ਹਾਂ ਸਰਹੱਦੀ ਪਿੰਡ ਵਿੱਚ ਗਠਿਤ ਟੀਮਾਂ ਨੂੰ ਸਨਮਾਨਿਤ ਵੀ ਕੀਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਪੁਲਿਸ ਦੀ ਪਿੱਠ ਵੀ ਥਪਥਪਾਈ ਹੈ।