ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ - ਵੰਦੇ ਭਾਰਤ ਟ੍ਰੇਨ
🎬 Watch Now: Feature Video
Published : Dec 30, 2023, 3:49 PM IST
ਅੰਮ੍ਰਿਤਸਰ:ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅੰਮ੍ਰਿਤਸਰ ਪਹੁੰਚੇ ਹੋਏ ਸਨ। ਇਸ ਦੌਰਾਨ ਵੰਦੇ ਭਾਰਤ ਟ੍ਰੇਨ ਦੇ ਉਦਘਾਟਨ ਸਮਾਰੋਹ ਵਿੱਚ ਸ਼ਾਮਲ ਹੋਣ ਤੋਂ ਬਾਅਦ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ। ਇਸ ਦੌਰਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਤੇ ਮੈਂਬਰਾਂ ਵੱਲੋਂ ਰਾਜਪਾਲ ਨੂੰ ਸਨਮਾਨਿਤ ਵੀ ਕੀਤਾ ਗਿਆ। ਜ਼ਿਕਰਯੋਗ ਹੈ ਕਿ ਅੱਜ ਅੰਮ੍ਰਿਤਸਰ ਤੋਂ ਵੰਦੇ ਭਾਰਤ ਟ੍ਰੇਨ ਦਿੱਲੀ ਲਈ ਰਵਾਨਾ ਹੋਈ ਹੈ ਅਤੇ ਉਸ ਦੇ ਉਦਘਾਟਨੀ ਸਮਰੋਹ ਵਿੱਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪਹੁੰਚੇ ਹੋਏ ਸਨ, ਜਿਸ ਤੋਂ ਬਾਅਦ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਪਹੁੰਚੇ।