Mela Rakhar Punia : ਸੁਰੱਖਿਆ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਜਾਰੀ ਕੀਤੇ ਦਿਸ਼ਾ ਨਿਰਦੇਸ਼ - ਸੁਰੱਖਿਆ ਨੂੰ ਮੱਦੇਨਜ਼ਰ
🎬 Watch Now: Feature Video
Published : Aug 30, 2023, 8:08 AM IST
ਬਾਬਾ ਬਕਾਲਾ ਸਾਹਿਬ: ਕਾਰਜਕਾਰੀ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਮਿਤ ਤਲਵਾੜ ਆਈ.ਏ.ਐਸ ਜ਼ਿਲ੍ਹਾ ਮੈਜਿਸਟਰੇਟ, ਅੰਮ੍ਰਿਤਸਰ ਵਲੋਂ ਜਾਬਤਾ ਫਰਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ, ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਬਾਬਾ ਬਕਾਲਾ ਸਾਹਿਬ ਕਸਬੇ ਦੇ ਖੇਤਰ ਵਿੱਚ 30 ਅਗਸਤ 2023 ਤੋਂ ਇੱਕ ਸਤੰਬਰ 2023 ਤੱਕ ਕਿਸੇ ਵੀ ਹਾਲ, ਦੁਕਾਨ, ਰੈਸਟੋਰੈਂਟ, ਕਲੱਬ ਜਾਂ ਕਿਸੇ ਹੋਰ ਜਨਤਕ ਥਾਵਾਂ ਆਦਿ 'ਤੇ ਸ਼ਰਾਬ ਦੀ ਵਿਕਰੀ ਕਰਨ, ਉਸ ਦੀ ਵਰਤੋ ਅਤੇ ਸਟੋਰ ਕਰਨ, ਸਿਗਰਟ, ਤੰਬਾਕੂ ਅਤੇ ਹੋਰ ਨਸ਼ੀਲੇ ਪਦਾਰਥ ਰੱਖਣ, ਉਨ੍ਹਾਂ ਦੀ ਵਰਤੋਂ ਕਰਨ, ਡਾਂਸਰਾਂ ਵਲੋਂ ਮਨੋਰੰਜਨ ਕਰਨ, ਜਿਸ ਰਾਹੀਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜਦੀ ਹੋਵੇ ਅਤੇ ਖੇਤੀਬਾੜੀ ਨਾਲ ਸੰਬੰਧਿਤ ਔਜਾਰ ਅਤੇ ਤੇਜਧਾਰ ਹਥਿਆਰ ਜਿਵੇਂ ਕਿ ਗੰਡਾਸੀ, ਟਕੂਆ ਅਤੇ ਕੁਹਾੜੀਆਂ ਵਰਗੇ ਮਾਰੂ ਹਥਿਆਰਾਂ ਦੀ ਦੁਕਾਨ ਦੇ ਬਾਹਰ ਨੁਮਾਇਸ਼ ਕਰਨ ਉੱਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਜਿਕਰਯੋਗ ਹੈ ਕਿ ਉਪ ਮੰਡਲ ਤਹਿਸੀਲ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆਂ ਦੇ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਪਹੁੰਚ ਰਹੀ ਹੈ। ਇਸ ਲਈ ਉਨ੍ਹਾਂ ਦੀ ਆਮਦ ਅਤੇ ਸੁਰੱਖਿਆ ਨੂੰ ਮੱਦੇਨਜ਼ਰ ਰੱਖਦਿਆਂ ਹੋਇਆਂ ਅਤੇ ਮੇਲੇ ਵਿੱਚ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਅਮਨ ਕਾਨੂੰਨ ਦੀ ਵਿਵਸਥਾ ਬਣਾਏ ਰੱਖਣ ਲਈ ਜ਼ਿਲਾ ਪ੍ਰਸ਼ਾਸ਼ਨ ਵਲੋਂ ਉਕਤ ਹੁਕਮ ਜਾਰੀ ਕੀਤੇ ਗਏ ਹਨ।