ਵੱਖ ਵੱਖ ਹਿੰਦੂ ਸੰਗਠਨਾਂ ਵੱਲੋਂ ਸੁਧੀਰ ਸੂਰੀ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ
🎬 Watch Now: Feature Video
ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਹੱਤਿਆ ਦੇ ਵਿਰੋਧ ਵਿੱਚ ਗੁਰਦਾਸਪੁਰ ਦੇ ਬਾਜ਼ਾਰ ਪੂਰੀ ਤਰ ਬੰਦ ਰਹੇ ਅਤੇ ਵੱਖ-ਵੱਖ ਹਿੰਦੂ ਸੰਗਠਨਾਂ ਦੇ ਆਗੂਆਂ ਵੱਲੋਂ ਸ਼ਹਿਰ ਵਿੱਚ ਇੱਕ ਵੱਡਾ ਰੋਸ ਮਾਰਚ ਕੱਢਿਆ ਗਿਆ। ਜੋ ਮਾਈ ਦਾ ਤਲਾਬ ਮੰਦਰ ਤੋਂ ਸ਼ੁਰੂ ਹੋਇਆ। ਸਵੇਰੇ ਹੀ ਹਿੰਦੂ ਸੰਗਠਨਾਂ ਦੇ ਆਗੂ ਮਾਈ ਦਾ ਤਲਾਬ ਮੰਦਰ ਵਿੱਚ ਇਕੱਠੇ ਹੋਣੇ ਸ਼ੁਰੂ ਹੋ ਗਏ ਅਤੇ ਰੋਸ ਮਾਰਚ ਕਰਦੇ ਹੋਏ ਪਰਸ਼ੂਰਾਮ ਚੌਂਕ ਵਿਚ ਖਾਲਿਸਤਾਨ ਮੁਰਦਾਬਾਦ ਅਤੇ ਸੁਧੀਰ ਸੂਰੀ ਅਮਰ ਰਹੇ ਦੀ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ ਇਕੱਠੇ ਹੋ ਕੇ ਸਹਿਰ ਅੰਦਰ ਪੈਦਲ ਮਾਰਚ ਕਰ ਲੋਕਾਂ ਨੂੰ ਦੁਕਾਨਾਂ ਬੰਦ ਰੱਖਣ ਦੀ ਅਪੀਲ ਕੀਤੀ। ਰੋਸ ਮਾਰਚ ਕਰਦੇ ਹੋਏ ਹਿੰਦੂ ਸੰਗਠਨਾਂ ਦੇ ਆਗੂ ਹਨੂੰਮਾਨ ਚੌਂਕ ਵਿਖੇ ਇਕੱਠੇ ਹੋਏ ਅਤੇ ਚੌਂਕ ਵਿਖੇ ਵੱਖ-ਵੱਖ ਆਗੂਆਂ ਨੇ ਸੰਬੋਧਨ ਕਰਦੇ ਹੋਏ ਸੁਧੀਰ ਸੂਰੀ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਕੀਤੀ ਇਸ ਮੌਕੇ 'ਤੇ ਸ਼ਹਿਰ ਅੰਦਰ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਦੇ ਲਈ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਵੀ ਕੜੇ ਪ੍ਰਬੰਧ ਕੀਤੇ ਗਏ ਅਤੇ ਸ਼ਹਿਰ ਅੰਦਰ ਭਾਰੀ ਪੁਲਿਸ ਬਲ ਤੈਨਾਤ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ DSP ਸਿਟੀ ਰਿਪੁਤਪਨ ਸਿੰਘ ਨੇ ਕਿਹਾ ਕਿ ਸ਼ਹਿਰ ਅੰਦਰ 100 ਤੋਂ ਵੱਧ ਪੁਲਿਸ ਕਰਮਚਾਰੀ ਵੱਖ-ਵੱਖ ਜਗ੍ਹਾ ਤੇ ਤੈਨਾਤ ਕੀਤੇ ਗਏ ਹਨ ਨਾਲੇ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਸ਼ਹਿਰ ਵਾਸੀ ਸ਼ਾਂਤੀ ਬਣਾਈ ਰੱਖਣ ਅਤੇ ਕਿਸੇ ਤਰ੍ਹਾਂ ਦਾ ਕੋਈ ਭੜਕਾਊ ਭਾਸ਼ਣ ਨਾ ਕਰਨ ਅਤੇ ਕਿਸੇ ਵੀ ਅਫ਼ਵਾਹ ਤੇ ਯਕੀਨ ਨਾ ਕੀਤਾ ਜਾਵੇ।Latest news of Gurdaspur
Last Updated : Feb 3, 2023, 8:31 PM IST