ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਨਤਮਸਤਕ ਹੋਏ ਸੁਖਬੀਰ ਬਾਦਲ, ਕਿਹਾ- ਸਿੱਖਾਂ ਨੂੰ ਇੱਕ ਜੁੱਟ ਹੋਣ ਦੀ ਲੋੜ
🎬 Watch Now: Feature Video
Published : Dec 22, 2023, 10:21 PM IST
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸ੍ਰੀ ਚਮਕੌਰ ਸਾਹਿਬ ਦੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਨਤਮਸਤਕ ਹੋਏ। ਦੱਸ ਦਈਏ ਕਿ ਸ਼ਹੀਦੀ ਜੋੜ ਮੇਲ ਦੇ ਦੂਸਰੇ ਦਿਨ ਵੱਡੀ ਤਾਦਾਦ ਵਿੱਚ ਸੰਗਤ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਨਤਮਸਤਕ ਹੋ ਰਹੀ ਹੈ। ਇਸ ਜਗ੍ਹਾ ਉਤੇ ਸਿੱਖ ਧਰਮ ਦੀਆਂ ਸਭ ਤੋਂ ਵੱਡੀਆਂ ਸ਼ਹਾਦਤਾਂ ਹੋਈਆਂ ਸਨ ਅਤੇ ਲਾਸਾਨੀ ਲੜਾਈ ਦੌਰਾਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਇਸੇ ਧਰਤੇ ਉੱਤੇ ਸ਼ਹੀਦ ਹੋਏ ਸਨ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਅੱਜ ਸਿੱਖ ਕੌਮ ਨੂੰ ਇੱਕ ਹੋਣ ਦੀ ਲੋੜ ਹੈ। ਉਥੇ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉੱਤੇ ਬੋਲਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਜੇਕਰ ਉਹ ਸੱਚੇ ਹਨ ਤਾਂ ਸਾਹਮਣੇ ਕਿਉਂ ਨਹੀਂ ਆ ਰਹੇ, ਉਹ ਈਡੀ ਤੋਂ ਲੁਕਦੇ ਕਿਉਂ ਫਿਰਦੇ ਹਨ। ਉਹਨਾਂ ਨੇ ਕਿਹਾ ਕਿ ਸੱਚ ਦਾ ਪਰਦਾਫਾਸ਼ ਹੋ ਕੇ ਹੀ ਹਟੇਗਾ।