ਸਿੱਖਿਆ ਮੰਤਰੀ ਪੰਜਾਬ ਨੇ ਸਕੂਲਾਂ 'ਚ ਵਧੀਆ ਸਹੂਲਤਾਂ ਦੇਣ ਦਾ ਕੀਤਾ ਵਾਅਦਾ
🎬 Watch Now: Feature Video
ਦਿੱਲੀ ਦੇ ਉੱਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ (Delhi Deputy Chief Minister Munish Sisodia) ਅਤੇ ਕੈਬਨਿਟ ਮੰਤਰੀ ਹਰਜੋਤ ਬੈਂਸ ਵਲੋਂ ਤਰਨਤਾਰਨ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਬੈਂਸ (Cabinet Minister Harjot Bains) ਨੇ ਕਿਹਾ ਕਿ ਉਨ੍ਹਾਂ ਵਲੋਂ ਕੋਈ ਚੈਕਿੰਗ ਨਹੀਂ ਕੀਤੀ ਜਾ ਰਹੀ ਬਲਕਿ ਸਕੂਲਾਂ ਦੀਆਂ ਕਮੀਆਂ ਨੂੰ ਵਾਚਿਆ ਜਾ ਰਿਹਾ। ਹਰਜੋਤ ਬੈਂਸ ਨੇ ਕਿਹਾ ਕਿ ਉਨ੍ਹਾਂ ਦੇ ਨਾਲ ਦਿੱਲੀ ਦੇ ਉੱਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਵੀ ਹਨ ਅਤੇ ਸਿਸੋਦੀਆ ਨੇ ਦਿੱਲੀ ਵਰਗੇ ਸਕੂਲ ਦੇਣ ਦਾ ਜੋ ਵਾਅਦਾ ਕੀਤਾ ਸੀ ਉਸਦੇ ਤਹਿਤ ਅੱਜ ਉਨ੍ਹਾਂ ਵੱਲੋਂ ਤਰਨਤਾਰਨ ਦਾ ਦੌਰਾ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ (Provide quality education to children) ਕਰਨ ਦੇ ਨਾਲ ਨਾਲ ਬੱਚਿਆਂ ਦੇ ਬੈਠਣ ਲਈ ਸਾਫ ਸੁਥਰੇ ਡੈਸਕ, ਵਧੀਆ ਅਧਿਆਪਕ ਅਤੇ ਵਧੀਆ ਬਿਲਡਿੰਗਾਂ ਦੇ ਨਿਰਮਾਣ ਦਾ ਯਤਨ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਖਸਤਾ ਹਾਲ ਸਕੂਲਾਂ ਦੇ ਅੰਕੜੇ ਇਕੱਠੇ ਕੀਤੇ ਜਾ ਰਹੇ ਹਨ ਅਤੇ ਅਧਿਆਪਕ ਦੀ ਘਾਟ ਨੂੰ ਦੂਰ ਕੀਤਾ ਜਾ ਰਿਹਾ ਹੈ ।
Last Updated : Feb 3, 2023, 8:36 PM IST