ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਨਸ਼ਾ ਨਾ ਕਰਨ ਦੀ ਖਾਧੀ ਸਹੁੰ
🎬 Watch Now: Feature Video
ਬਠਿੰਡਾ: ਸਮਾਜ ਵਿੱਚ ਤੇਜ਼ੀ ਨਾਲ ਫੈਲ ਰਹੇ ਤੰਬਾਕੂ ਦੇ ਸੇਵਨ ਨੂੰ ਵੇਖਦੇ ਹੋਏ, ਅੱਜ ਮੰਗਵਾਰ ਨੂੰ ਸਿਹਤ ਵਿਭਾਗ ਬਠਿੰਡਾ ਦੇ ਕਰਮਚਾਰੀਆਂ ਵੱਲੋਂ ਇਕ ਸਹੁੰ ਚੁੱਕ ਸਮਾਗਮ ਕਰਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿਚ ਸਿਹਤ ਵਿਭਾਗ Health Department Bathinda ਦੇ ਕਰਮਚਾਰੀਆਂ ਨੇ ਸਹੁੰ ਖਾਧੀ Health Department Bathinda employees ਕਿ ਉਹ ਨਸ਼ੇ ਦਾ ਸੇਵਨ ਨਹੀਂ ਕਰਨਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਸਿਹਤ ਕਰਮਚਾਰੀਆਂ ਦੇ ਸਹੁੰ ਚੁੱਕ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋਂ ਨੇ ਕਿਹਾ ਕਿ ਸਮਾਜ ਵਿੱਚ ਤੇਜ਼ੀ ਨਾਲ ਤੰਬਾਕੂ ਦਾ ਸੇਵਨ ਵੱਧ ਰਿਹਾ ਹੈ, ਜਿਸ ਕਾਰਨ ਕਈ ਤਰ੍ਹਾਂ ਦੀਆਂ ਬਿਮਾਰੀਆਂ ਮਨੁੱਖੀ ਸਰੀਰ ਨੂੰ ਲੱਗ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਸ ਸੰਬੰਧੀ ਜਾਗਰੂਕ ਕਰਨ ਲਈ ਉਨ੍ਹਾਂ ਵੱਲੋਂ ਇਹ ਮੁਹਿੰਮ ਛੇੜੀ ਗਈ ਹੈ ਅਤੇ ਵੱਡੀ ਗਿਣਤੀ ਵਿਚ ਇਸ ਵਿਰੁੱਧ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਬਕਾਇਦਾ ਸਿਹਤ ਵਿਭਾਗ ਵੱਲੋਂ ਸੈਮੀਨਾਰ ਲਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। Bathinda employees took oath not to take drugs
Last Updated : Feb 3, 2023, 8:31 PM IST