ਕਨੱਈਆ ਲਾਲ ਦੀ ਹੱਤਿਆ ਦੇ ਰੋਸ 'ਚ ਹਿੰਦੂ ਜੱਥੇਬੰਦੀਆਂ ਨੇ ਪਾਕਿਸਤਾਨ ਦਾ ਝੰਡਾ ਸਾੜ ਕੇ ਕੀਤਾ ਪ੍ਰਦਰਸ਼ਨ - ਹਿੰਦੂਤਵੀ ਸਮਾਜ
🎬 Watch Now: Feature Video
ਬਰਨਾਲਾ : ਮੰਗਲਵਾਰ ਨੂੰ ਰਾਜਸਥਾਨ ਦੇ ਉਦੈਪੁਰ ਦੇ ਰਹਿਣ ਵਾਲੇ ਕਨ੍ਹਈਆ ਲਾਲ ਨਾਮੀ ਦਰਜ਼ੀ ਦਾ ਦੁਕਾਨ ਵਿੱਚ ਹੀ ਗਲਾ ਵੱਢ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਜਿਸ ਦੀ ਵੀਡੀਓ ਵਾਇਰਲ ਹੋਣ ਕਾਰਨ ਪੂਰੇ ਦੇਸ਼ ਦੇ ਹਿੰਦੂਤਵੀ ਸਮਾਜ 'ਚ ਗੁੱਸੇ ਦੀ ਲਹਿਰ ਹੈ। ਇਸ ਕਤਲੇਆਮ ਨੂੰ ਅੰਜ਼ਾਮ ਦੇਣ ਵਾਲੇ ਮੁਲਜ਼ਮਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਅੱਜ ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਪਾਰਟੀ ਵੱਲੋਂ ਬਰਨਾਲਾ ਦੇ ਮੁੱਖ ਬਾਜ਼ਾਰਾਂ ਵਿੱਚ ਪਾਕਿਸਤਾਨ ਦੇ ਝੰਡੇ ਨੂੰ ਸਾੜ ਕੇ ਰੋਸ ਪ੍ਰਗਟ ਕੀਤਾ ਗਿਆ। ਇਸ ਮੌਕੇ ਬਜਰੰਗ ਦਲ ਦੇ ਜ਼ਿਲ੍ਹਾ ਪ੍ਰਧਾਨ ਨੀਲਾਮਣੀ ਸਮਾਧੀਆ ਨੇ ਕਿਹਾ ਕਿ ਇਸਲਾਮਿਕ ਜੇਹਾਦ ਦੇ ਤਹਿਤ ਉਹਨਾਂ ਕਤਲ ਕਾਂਡ ਲਈ ਪਾਕਿਸਤਾਨ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਉਹਨਾਂ ਕਿਹਾ, ਇਹ ਕੋਈ ਪਹਿਲਾ ਮਾਮਲਾ ਨਹੀਂ ਹੈ, ਗੁਆਂਢੀ ਦੇਸ਼ ਪਾਕਿਸਤਾਨ ਪਹਿਲਾਂ ਵੀ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੰਦਾ ਰਿਹਾ ਹੈ। ਉਨ੍ਹਾਂ ਨੂੰ ਢੁੱਕਵਾਂ ਜਵਾਬ ਦੇਣ ਲਈ ਦੇਸ਼ ਦੀ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਸਖ਼ਤ ਕਦਮ ਚੁੱਕਣੇ ਪੈਣਗੇ।
Last Updated : Feb 3, 2023, 8:24 PM IST