ਪੁਲਿਸ ਨੇ ਚੋਰ ਗਿਰੋਹ ਦਾ ਪਰਦਾਫਾਸ਼ ਕਰਕੇ 5 ਮੋਟਰਸਾਈਕਲ ਕੀਤੇ ਬਰਾਮਦ - ਚੋਰੀ ਦੇ 5 ਮੋਟਰਸਾਈਕਲ ਬਰਾਮਦ
🎬 Watch Now: Feature Video
ਹੁਸਿ਼ਆਰਪੁਰ ਦੀ ਥਾਣਾ ਸਿਟੀ ਪੁਲਿਸ ਨੇ ਇਕ ਮੋਟਰਸਾਈਕਲ ਚੋਰ ਗਿਰੋਹ ਨੂੰ ਕਾਬੂ ਕਰਨ ਵਿੱਚ ਸਫਲਤਾ (Gang of motorcycle thieves arrested) ਹਾਸਿਲ ਕੀਤੀ ਹੈ। ਪੁਲਿਸ ਮੁਤਾਬਿਕ ਚੋਰ ਗਿਰੋਹ ਦੇ 2 ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਚੋਰੀ ਦੇ 5 ਮੋਟਰਸਾਈਕਲ ਬਰਾਮਦ (5 stolen motorcycles recovered) ਕੀਤੇ ਗਏ ਹਨ। । ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐਸਐਚਓ ਦੇਸਰਾਜ ਨੇ ਦੱਸਿਆ ਕਿ ਪੁਲਿਸ ਵਲੋਂ ਮੋਟਰਸਾਈਕਲ ਚੋਰ ਗਿਰੋਹ ਦੇ 2 ਮੈਂਬਰਾਂ ਜਿਨ੍ਹਾਂ ਦੀ ਪਹਿਚਾਣ ਹੋ ਚੁੱਕੀ ਹੈ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ । ਉਨ੍ਹਾਂ ਕਿਹਾ ਕਿ ਕਾਬੂ ਕੀਤੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਰਿਮਾਂਡ ਹਾਸਿਲ ਕੀਤਾ ਜਾਵੇਗਾ ਤਾਂ ਜੋ ਇਨ੍ਹਾਂ ਪਾਸੋਂ ਹੋਰ ਵੀ ਸਖਤੀ ਨਾਲ ਪੁਛਗਿਛ ਕੀਤੀ ਜਾ ਸਕੇ।
Last Updated : Feb 3, 2023, 8:36 PM IST