Drugs Recovered : ਹੁਸ਼ਿਆਰਪੁਰ ਪੁਲਿਸ ਨੇ ਨਸ਼ੀਲੇ ਪਦਾਰਥ ਕੀਤੇ ਬਰਾਮਦ, ਤਿੰਨ ਵਿਅਕਤੀ ਅਤੇ ਮਹਿਲਾ ਕਾਬੂ - ਨਸ਼ੇ ਸਮੇਤ ਮਹਿਲਾ ਕਾਬੂ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/08-10-2023/640-480-19713937-328-19713937-1696763629567.jpg)
![ETV Bharat Punjabi Team](https://etvbharatimages.akamaized.net/etvbharat/prod-images/authors/punjabi-1716535584.jpeg)
Published : Oct 8, 2023, 5:01 PM IST
ਹੁਸ਼ਿਆਰਪੁਰ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਤਿੰਨ ਵਿਅਕਤੀਆਂ ਇਕ ਔਰਤ ਨੂੰ ਨਸ਼ੇ ਸਮੇਤ ਕਾਬੂ ਕੀਤਾ ਹੈ। ਇਨ੍ਹਾਂ ਕੋਲੋਂ 540 ਗਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ ਹੈ। ਮੁਲਜ਼ਮਾਂ ਦੀ ਪਛਾਣ ਧਰਮਿੰਦਰ ਕੁਮਾਰ ਉਰਫ ਸੋਨੂੰ ਵਾਸੀ ਖੇੜਾ, ਅਵਤਾਰ ਸਿੰਘ ਪਲਾਹੀ ਵਜੋਂ ਹੋਈ ਹੈ। ਇਨ੍ਹਾਂ ਕੋਲੋਂ ਮੋਟਰਸਾਈਕਲ ਕਾਬੂ ਕੀਤਾ ਗਿਆ ਹੈ। ਇਸੇ ਤਰ੍ਹਾਂ ਕਰਨ ਕੁਮਾਰ ਵਾਸੀ ਮੋਨਾ ਕਲਾਂ ਹੁਸ਼ਿਆਰਪੁਰ ਤੋਂ 70 ਗ੍ਰਾਮ ਨਸ਼ੀਲਾ ਪਾਊਡਰ ਅਤੇ ਗੁਰਪ੍ਰੀਤ ਕੌਰ ਪਤਨੀ ਸੰਦੀਪ ਸਿੰਘ ਵਾਸੀ ਭੀਲੋਵਾਲ ਥਾਣਾ ਚੱਬੇਵਾਲ ਤੋਂ ਨਸ਼ਾ ਬਰਾਮਦ ਹੋਇਆ ਹੈ। ਪੁਲਿਸ ਨੇ ਇਨ੍ਹਾਂ ਮੁਲਜਮਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਹੋਰ ਵੀ ਪੁੱਛਗਿਛ ਕੀਤੀ ਜਾ ਰਹੀ ਹੈ।