Effigy oF Prime Minister blown up : ਬਿਆਸ 'ਚ ਕਿਸਾਨਾਂ ਨੇ ਕਾਰਪੋਰੇਟ ਘਰਾਣਿਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਫੂਕਿਆ ਪੁਤਲਾ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਫੂਕਿਆ ਪੁਤਲਾ
🎬 Watch Now: Feature Video
Published : Oct 24, 2023, 7:23 PM IST
ਇਕ ਪਾਸੇ ਜਿੱਥੇ ਅੱਜ ਦੁਸ਼ਹਿਰੇ ਦੇ ਤਿਉਹਾਰ ਨੂੰ ਲੈ ਕੇ ਵੱਖ-ਵੱਖ ਸ਼ਹਿਰਾਂ ਕਸਬਿਆਂ ਵਿੱਚ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲਾ ਲਗਾ ਕੇ ਉਨ੍ਹਾਂ ਨੂੰ ਅਗਨ ਭੇਂਟ ਕੀਤਾ ਜਾ ਰਿਹਾ ਹੈ। ਉਥੇ ਹੀ ਅੱਜ ਅੰਮ੍ਰਿਤਸਰ ਦਿੱਲੀ ਮੁੱਖ ਮਾਰਗ ਦੇ ਵਿਚਕਾਰ ਦਰਿਆ ਬਿਆਸ ਨਜਦੀਕ ਕਿਸਾਨ ਮਜਦੂਰ ਸੰਗਰਸ਼ ਕਮੇਟੀ ਪੰਜਾਬ ਦੇ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਕਿਸਾਨ ਆਗੂਆਂ ਤੇ ਵਰਕਰਾਂ ਵਲੋਂ ਕਾਰਪੋਰੇਟ ਘਰਾਣਿਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਨੂੰ ਅੱਗ ਲਾਈ ਅਤੇ ਕੇਂਦਰ ਸਰਕਾਰ ਖਿਲਾਫ ਤਿੱਖੀ ਨਾਅਰੇਬਾਜੀ ਕੀਤੀ ਗਈ। ਇਸ ਦੌਰਾਨ ਕਿਸਾਨ ਆਗੂਆਂ ਵਲੋਂ ਵੱਖ ਵੱਖ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਥਾਨਕ ਪੁਲਿਸ ਟੀਮਾਂ ਵੀ ਇਸ ਦੌਰਾਨ ਵੱਡੀ ਗਿਣਤੀ ਵਿੱਚ ਹਾਜ਼ਰ ਰਹੀਆਂ।