ਜੰਮੂ ਜਾ ਰਹੇ ਟਰੱਕ ਵਿੱਚੋਂ 52 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ, ਦੋ ਮੁਲਜ਼ਮ ਗ੍ਰਿਫ਼ਤਾਰ - ਡੀਐੱਸਪੀ ਸੁਖਪਾਲ ਸਿੰਘ
🎬 Watch Now: Feature Video
ਗੁਰਦਾਸਪੁਰ ਸੀਆਈਏ ਸਟਾਫ ਗੁਰਦਾਸਪੁਰ ਨੇ ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇ ਬੱਬਰੀ ਬਾਈਪਾਸ 'ਤੇ ਨਾਕੇਬੰਦੀ ਦੌਰਾਨ ਜੰਮੂ ਨੂੰ ਜਾ ਰਹੇ ਇਕ ਟਰੱਕ ਚੋਂ ਤਲਾਸ਼ੀ ਦੌਰਾਨ 52 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਕਰ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਸੁਖਪਾਲ ਸਿੰਘ ਨੇ ਦੱਸਿਆ ਕਿ ਸੀਆਈਏ ਸਟਾਫ ਅਤੇ ਥਾਣਾ ਸਦਰ ਦੀ ਪੁਲਿਸ ਵੱਲੋਂ ਜੰਮੂ ਅੰਮ੍ਰਿਤਸਰ ਨੈਸ਼ਨਲ ਹਾਈਵੇ ਬੱਬਰੀ ਬਾਈਪਾਸ 'ਤੇ ਨਾਕਾਬੰਦੀ ਕਰ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਇਸ ਦੌਰਾਨ ਇਕ ਟਰੱਕ ਨੂੰ ਰੋਕਿਆ ਗਿਆ ਜੋ ਕਿ ਸੇਬ ਲੈਕੇ ਜੰਮੂ ਜਾ ਰਿਹਾ ਸੀ। ਜਦੋਂ ਟਰੱਕ ਦੀ ਤਲਾਸ਼ੀ ਕੀਤੀ ਗਈ ਤਾਂ ਉਸ ਵਿਚੋਂ 52 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਗਿਆ ਹੈ, ਜੋ ਜੰਮੂ ਆਪਣੇ ਮਾਲਕ ਵਾਸਤੇ ਲੈਕੇ ਜਾ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਟਰੱਕ ਚਾਲਕ ਅਤੇ ਉਸ ਦੇ ਨਾਲ ਬੈਠੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਕੇ ਇਨ੍ਹਾਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਇਨ੍ਹਾਂ ਦੇ ਕੋਲੋਂ ਅਗਲੀ ਪੁੱਛਗਿੱਛ ਕੀਤੀ ਜਾਵੇਗੀ।
Last Updated : Feb 3, 2023, 8:31 PM IST