Stubble Burning: ਸੁਪਰੀਮ ਕੋਰਟ ਦੀ ਫਟਕਾਰ ਮਗਰੋਂ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਹੋਇਆ ਚੌਕਸ,ਕਪੂਰਥਲਾ 'ਚ ਕਿਸਾਨਾਂ ਨੂੰ ਦਿੱਤੀਆਂ ਸਖ਼ਤ ਹਦਾਇਤਾਂ - ਕਪੂਰਥਲਾ ਵਿੱਚ ਪਰਾਲੀ ਸਾੜਨ ਦਾ ਮਾਮਲਾ
🎬 Watch Now: Feature Video
Published : Nov 9, 2023, 10:38 AM IST
ਸੁਪਰੀਮ ਕੋਰਟ (Supreme Court) ਦੀ ਫਟਕਾਰ ਤੋਂ ਬਾਅਦ ਪੰਜਾਬ ਦੇ ਹਰ ਜ਼ਿਲ੍ਹੇ ਦਾ ਪ੍ਰਸ਼ਾਸਨ ਪਰਾਲੀ ਨਾ ਸਾੜਨ ਨੂੰ ਲੈ ਕੇ ਐਕਸ਼ਨ ਮੋਡ ਵਿੱਚ ਆ ਗਿਆ ਹੈ। ਇਸ ਕਾਰਨ ਪ੍ਰਸ਼ਾਸਨਿਕ ਅਧਿਕਾਰੀ ਪਿੰਡ-ਪਿੰਡ ਜਾ ਕੇ ਮੀਟਿੰਗਾਂ ਕਰ ਰਹੇ ਹਨ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰ ਰਹੇ ਹਨ। ਕਪੂਰਥਲਾ ਵਿੱਚ ਪੁਲਿਸ ਵੱਲੋਂ ਕਿਸਾਨਾਂ ਨੂੰ ਚਿਤਾਵਨੀ (Warning to farmers) ਵੀ ਦਿੱਤੀ ਜਾ ਰਹੀ ਹੈ ਕਿ ਜੇਕਰ ਉਨ੍ਹਾਂ ਨੇ ਪਰਾਲੀ ਸਾੜੀ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਵੱਡੇ ਪੱਧਰ 'ਤੇ ਖੇਤੀ ਕਰਨ ਵਾਲੇ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਪਰਾਲੀ ਨੂੰ ਅੱਗ ਲਾਉਣਾ ਬੰਦ ਕਰ ਦਿੱਤਾ ਹੈ। ਇੱਕ ਪਿੰਡ ਦੇ ਸਰਪੰਚ ਨੇ ਕਿਹਾ ਕਿ ਉਹ 100 ਏਕੜ ਵਿੱਚ ਖੇਤੀ ਕਰਦਾ ਹੈ ਅਤੇ ਉਸ ਨੇ ਪਰਾਲੀ ਨਹੀਂ ਸਾੜੀ, ਹੁਣ ਉਹ ਲੋਕਾਂ ਨੂੰ ਅਜਿਹਾ ਨਾ ਕਰਨ ਲਈ ਪ੍ਰੇਰਿਤ ਕਰ ਰਹੇ ਹਨ। ਦੂਜੇ ਪਾਸੇ ਖੇਤੀਬਾੜੀ ਵਿਭਾਗ (Department of Agriculture) ਵੀ ਇਸ ਅਪੀਲ ਨੂੰ ਅੱਗੇ ਵਧਾ ਰਿਹਾ ਹੈ।