ਗੁੰਡਾਗਰਦੀ ਦਾ ਨੰਗਾ ਨਾਚ, ਗਰੀਬ ਪਰਿਵਾਰ ਨਾਲ ਕੁੱਟਮਾਰ ਤੇ ਤੋੜਿਆ ਘਰ ਦਾ ਸਮਾਨ, ਪੁਲਿਸ 'ਤੇ ਕਾਰਵਾਈ ਨਾ ਕਰਨ ਦੇ ਇਲਜ਼ਾਮ - ਪਰਿਵਾਰਕ ਮੈਂਬਰਾਂ ਦੀ ਕੁੱਟਮਾਰ
🎬 Watch Now: Feature Video
Published : Nov 17, 2023, 12:55 PM IST
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਨਜ਼ਦੀਕੀ ਪਿੰਡ ਜੀਓਵਾਲਾ 'ਚ ਪੁਰਾਣੀ ਰੰਜਿਸ਼ ਨੂੰ ਲੈਕੇ ਦੋ ਧਿਰਾਂ ਆਹਮੋ ਸਾਹਮਣੇ ਹੋ ਗਈਆਂ। ਇਸ 'ਚ ਲੜਾਈ ਇਸ ਹੱਦ ਤੱਕ ਵੱਧ ਗਈ ਕਿ ਇੱਕ ਧਿਰ 'ਤੇ ਇਲਜ਼ਾਮ ਲੱਗੇ ਹਨ ਕਿ ਉਨ੍ਹਾਂ ਵਲੋਂ ਦੂਜੀ ਧਿਰ ਦੇ ਘਰ 'ਤੇ ਹਮਲਾ ਕੀਤਾ ਗਿਆ ਅਤੇ ਘਰ 'ਚ ਪਏ ਸਮਾਨ ਦੀ ਬੁਰੀ ਤਰ੍ਹਾਂ ਭੰਨਤੋੜ ਵੀ ਕੀਤੀ ਗਈ ਤੇ ਨਾਲ ਹੀ ਪੇਸੇ ਅਤੇ ਗਹਿਣੇ ਲੁੱਟ ਕੇ ਲੈ ਗਏ। ਇਸ ਦੇ ਨਾਲ ਹੀ ਪਰਿਵਾਰਕ ਮੈਂਬਰਾਂ ਦੀ ਕੁੱਟਮਾਰ ਦੇ ਵੀ ਇਲਜ਼ਾਮ ਹਨ। ਜਿਸ 'ਚ ਪਰਿਵਾਰ ਦਾ ਕਹਿਣਾ ਕਿ ਕੁੱਟਮਾਰ ਕਰਨ ਆਇਆਂ ਨੇ ਗੋਲੀਆਂ ਵੀ ਚਲਾਈਆਂ ਹਨ, ਜਿਸ 'ਚ ਉਨ੍ਹਾਂ ਇਨਸਾਫ਼ ਦੀ ਗੁਹਾਰ ਲਾਈ ਹੈ ਤੇ ਕਿਹਾ ਕਿ ਪੁਲਿਸ ਮਾਮਲੇ 'ਚ ਕੋਈ ਕਾਰਵਾਈ ਨਹੀਂ ਕਰ ਰਹੀ।