ਕਿਸਾਨਾਂ ਨੇ ਫਾਇਰ ਬ੍ਰਿਗੇਡ ਸਮੇਤ ਕਾਬੂ ਕੀਤੀ ਖੇਤੀਬਾੜੀ ਵਿਭਾਗ ਦੀ ਟੀਮ - ਪਿੰਡ ਕਲਾਲਾ ਵਿੱਚ ਫਾਇਰ ਬ੍ਰਿਗੇਡ ਦੀ ਟੀਮ
🎬 Watch Now: Feature Video
ਪੰਜਾਬ ਸਰਕਾਰ ਦੇ ਹੁਕਮਾਂ 'ਤੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਗਠਨ ਕੀਤੀ ਟੀਮ ਵੱਲੋਂ ਸਹਿਜੜਾ ਰੋਡ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਖੇਤ ਵਿੱਚ ਲਗਾਈ ਅੱਗ ਨੂੰ ਬੁਝਾਉਣ ਲਈ ਅੱਗ ਬੁਝਾਊ ਗੱਡੀ ਦੇ ਸਹਿਯੋਗ ਨਾਲ ਬੁਝਾਉਣ ਦੀ ਕੋਸ਼ਿਸ਼ ਕੀਤੀ ਤਾਂ ਪਤਾ ਲੱਗਦਿਆਂ ਹੀ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਬਰਨਾਲਾ ਇਕਾਈ ਦੇ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਦੀ ਅਗਵਾਈ ਹੇਠ ਕਿਸਾਨ ਜਥੇਬੰਦੀ ਦੇ ਆਗੂਆਂ ਵਰਕਰਾਂ ਅਤੇ ਪਿੰਡ ਵਾਸੀਆਂ ਵੱਲੋਂ ਇਕੱਠੇ ਹੋ ਕੇ ਅੱਗ ਬੁਝਾਉਣ ਆਈ ਟੀਮ ਦਾ ਘਿਰਾਓ ਕਰਕੇ ਅੱਗ ਬੁਝਾਊ ਗੱਡੀ ਨੂੰ ਕਬਜ਼ੇ ਵਿਚ ਲੈ ਕੇ ਜ਼ੋਰਦਾਰ ਨਾਅਰੇਬਾਜ਼ੀ ਕਰ ਦਿੱਤੀ। ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਵੱਲੋਂ ਕਿਸਾਨਾਂ ਉੱਪਰ ਜਬਰੀ ਕਾਨੂੰਨੀ ਕਾਰਵਾਈ ਕਰਕੇ ਪਰਚੇ ਦਰਜ ਕਰਨ ਦੀ ਕੋਸ਼ਿਸ਼ ਕੀਤੀ ਤਾ ਜਥੇਬੰਦੀ ਵੱਲੋਂ ਕਿਸਾਨਾਂ ਦੇ ਸਹਿਯੋਗ ਨਾਲ ਬਰਨਾਲਾ ਦੇ ਵੱਖੋ ਵੱਖ ਮੁੱਖ ਮਾਰਗਾਂ ਉੱਪਰ ਪਰਾਲੀ ਦੀਆਂ ਟਰਾਲੀਆਂ ਭਰ ਕੇ ਮਾਰਗ ਜਾਮ ਕੀਤੇ ਜਾਣਗੇ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਆਧੁਨਿਕ ਸੰਦ ਮੁਹੱਈਆ ਕਰਵਾਉਣ ਵਿੱਚ ਹਰ ਫਰੰਟ 'ਤੇ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ ਕਿਉਂਕਿ ਰਾਜ ਸਰਕਾਰ 11 ਫ਼ੀਸਦੀ ਕਿਸਾਨਾਂ ਨੂੰ ਆਧੁਨਿਕ ਸੰਦ ਮੁਹੱਈਆ ਕਰਵਾ ਚੁੱਕੀ ਹੈ, ਪਰ 88 ਫ਼ੀਸਦੀ ਕਿਸਾਨਾਂ ਆਧੁਨਿਕ ਸੰਦਾਂ ਤੋਂ ਵਾਂਝੇ ਹਨ। ਜਿਸ ਕਰਕੇ ਉਹ ਮਜਬੂਰਨ ਤੌਰ 'ਤੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਲਈ ਮਜਬੂਰ ਹੋ ਰਹੇ ਹਨ।
Last Updated : Feb 3, 2023, 8:31 PM IST